

ਮੁੱਖ ਮੰਤਰੀ ਪੰਜਾਬ ਨੂੰ ਮਿਲੀ ਸਿਹਤ ਵਿਚ ਸੁਧਾਰ ਹੁੁੰਦਿਆਂ ਹੀ ਛੁੱਟੀ ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ, ਜਿਸ ਤੋਂ ਬਾਅਦ ਉਹ ਆਪਣੇ ਕਾਫਲੇ ਨਾਲ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ ਹੋ ਗਏ। ਦੱਸਣਯੋਗ ਹੈੈ ਕਿ ਮਾਨ ਤਿੰਨ ਦਿਨਾਂ ਤੋਂ ਇੱਥੇ ਜ਼ੇਰੇ ਇਲਾਜ ਸਨ। ਇਸ ਦੌਰਾਨ ਕਈ ਵਿਧਾਇਕ ਤੇ ਮੰਤਰੀ ਉਨ੍ਹਾਂ ਦਾ ਹਾਲ-ਚਾਲ ਜਾਣਨ ਪੁੱਛਣ ਪਹੁੰਚੇ ਸਨ।ਹਾਲ ਹੀ `ਚ ਖੁਲਾਸਾ ਹੋਇਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਨ ਲੈਪਟੋਸਪਾਇਰੋਸਿਸ ਤੋਂ ਪੀੜਤ ਹਨ। ਬੁੱਧਵਾਰ ਨੂੰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ `ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਤੇ ਹਾਲਤ ਸਥਿਰ ਹੋਣ `ਤੇ ਅੱਜ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।