post

Admin

(Chief Editor)

Patiala News

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ : ਅਜੀਤ ਪਾਲ ਸਿੰਘ ਕੋਹਲੀ

post-img

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ : ਅਜੀਤ ਪਾਲ ਸਿੰਘ ਕੋਹਲੀ ਪਟਿਆਲਾ 22 ਮਈ 2026 : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਦੇ ਵਾਰਡ ਨੰਬਰ 39 ਤੋਂ ਸ਼ੀਸ਼ ਮਹਿਲ ਕਲੋਨੀ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ । ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਇਸ ਮੌਕੇ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਅਰਦਾਸ ਕੀਤੀ।ਓਹਨਾ ਦਸਿਆ ਕਿ ਇਹ ਯਾਤਰੀ ਅੰਮ੍ਰਿਤਸਰ ਵਿਖੇ ਸਥਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ । ਵਿਧਾਇਕ ਕੋਹਲੀ ਨੇ ਕਿਹਾ ਕਿ ਇਹ ਯਾਤਰਾ ਸਿਰਫ ਧਾਰਮਿਕ ਹੀ ਨਹੀਂ ਸਗੋਂ ਸਮਾਜਿਕ ਏਕਤਾ ਅਤੇ ਸਾਂਝੇਪਣ ਦੀ ਮਜ਼ਬੂਤੀ ਦਾ ਪ੍ਰਤੀਕ ਵੀ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਇਲਾਕੇ ਦੇ ਲੋਕਾਂ ਵਿੱਚ ਕਾਫੀ ਖੁਸ਼ੀ ਹੈ ਅਤੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ । ਇਸ ਮੌਕੇ ਵਾਰਡ ਨੂੰ 39 ਤੋਂ ਇੰਚਾਰਜ ਜਯੋਤੀ , ਹਰਵਿੰਦਰਪਾਲ ਸਿੰਘ ਵਿੰਟੀ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।

Related Post

Instagram