ਮੁੱਖ ਮੰਤਰੀ ਸੈਣੀ ਕਰਨਗੇ ਪੰਜਾਬ ਵਿਚ ਭਾਜਪਾਈ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ
- by Jasbeer Singh
- November 7, 2025
ਮੁੱਖ ਮੰਤਰੀ ਸੈਣੀ ਕਰਨਗੇ ਪੰਜਾਬ ਵਿਚ ਭਾਜਪਾਈ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਚੰਡੀਗੜ੍ਹ, 7 ਨਵੰਬਰ 2025 : ਭਾਰਤੀ ਜਨਤਾ ਪਾਰਟੀ ਦੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੋ ਕਿ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਭਾਜਪਾਈਆਂ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਹਨ ਦੇ ਨਾਲ-ਨਾਲ ਪੰਜਾਬ ਦੇ ਤਰਨਤਾਰਨ ਵਿਖੇ ਹੋਣ ਜਾ ਰਹੀ ਜਿਮਨੀ ਚੋਣ ਵਿਚ ਖੜ੍ਹੇ ਭਾਜਪਾਈ ਉਮੀਦਵਾਰ ਦੇ ਹੱਕ ਵਿਚ ਵੀ ਚੋਣ ਪ੍ਰਚਾਰ ਕਰਨਗੇ।ਦੱਸਣਯੋਗ ਹੈ ਕਿ ਤਰਨਤਾਰਨ ਵਿਧਾਨ ਸਭਾ ਜਿਮਨੀ ਚੋਣ ਲਈ ਵੋਟਿੰਗ 11 ਨਵੰਬਰ ਨੂੰ ਹੋਣੀ ਹੈ। ਨਾਇਬ ਸੈਣੀ ਕਰਨਗੇ ਅੰਮ੍ਰਿਤਸਰ ਦਾ ਦੌਰਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸਿਰਫ਼ ਤਰਨਤਾਰਨ ਜਿਮਨੀ ਚੋਣ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਹੀ ਨਹੀਂ ਕੀਤਾ ਜਾਵੇਗਾ ਬਲਕਿ ਅੰਮ੍ਰਿਤਸਰ ਦਾ ਦੌਰਾ ਵੀ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਨਾਇਬ ਸੈਣੀ ਨੇ ਹਾਲ ਹੀ ਵਿਚ ਪੰਜਾਬ ਵਿਚ ਆਏ ਹੜ੍ਹਾਂਲ ਦੌਰਾਨ ਪੰਜਾਬ ਨੂੰ 5 ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦੇ ਨਾਲ-ਨਾਲ 650 ਟਰੱਕ ਰਾਹਤ ਸਮੱਗਰੀ ਦੇ ਵੀ ਭੇਜੇ ਸਨ।

