July 6, 2024 00:55:58
post

Jasbeer Singh

(Chief Editor)

Latest update

ਬੱਚਾ ਚੋਰੀ ਦੇ ਰੈਕੇਟ ਦਾ ਪਰਦਾਫਾਸ਼, CBI ਨੇ 8 ਨਵਜੰਮੇ ਬੱਚਿਆਂ ਨੂੰ ਕੀਤਾ ਰੈਸਕਿਊ, ਕਈ ਸੂਬਿਆਂ ਚ ਸਰਚ ਆਪਰੇਸ਼ਨ

post-img

ਨਵੀਂ ਦਿੱਲੀ- ਕੇਂਦਰੀ ਜਾਂਚ ਏਜੰਸੀ ਸੀਬੀਆਈ (CBI) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦਿੱਲੀ-ਐਨਸੀਆਰ ਵਿੱਚ ਬੱਚੇ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਂਚ ਏਜੰਸੀ ਨੇ 7 ਤੋਂ 8 ਬੱਚਿਆਂ ਨੂੰ ਵੀ ਬਚਾਇਆ ਹੈ। ਇਸ ਮਾਮਲੇ ਵਿੱਚ ਕੁਝ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸ ਦੇ ਦਿੱਲੀ ਅਤੇ ਆਲੇ-ਦੁਆਲੇ ਦੇ ਖੇਤਰਾਂ ਦੇ ਨਾਲ-ਨਾਲ ਹੋਰ ਰਾਜਾਂ ਨਾਲ ਵੀ ਸੰਪਰਕ ਹਨ। ਸੀਬੀਆਈ ਨੇ ਇਸ ਸਬੰਧ ਵਿੱਚ ਹੋਰ ਰਾਜਾਂ ਵਿੱਚ ਵੀ ਛਾਪੇ ਮਾਰੇ ਹਨ। ਫਿਲਹਾਲ ਇਸ ਮਾਮਲੇ ‘ਚ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਕਰੀਬ 7-8 ਨਵਜੰਮੇ ਬੱਚਿਆਂ ਦਾ ਰੈਸਕਿਊ ਕੀਤਾ ਹੈ। ਜਾਂਚ ਏਜੰਸੀ ਨਾਲ ਜੁੜੇ ਸੂਤਰ ਮੁਤਾਬਕ ਇਸ ਮਾਮਲੇ ‘ਚ ਜਲਦ ਹੀ 3 ਤੋਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦਾ ਰਸਮੀ ਖੁਲਾਸਾ ਸੀਬੀਆਈ ਨੇ ਕੀਤਾ ਹੈ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਨੂੰ ਨਵਜੰਮਿਆ ਸਮੇਤ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਚੋਰੀ ਅਤੇ ਤਸਕਰੀ ਦੇ ਮਾਮਲੇ ਵਿੱਚ ਬਹੁਤ ਸਾਰੇ ਇਨਪੁਟ ਮਿਲੇ ਹਨ। ਅਜਿਹੇ ‘ਚ ਜਾਂਚ ਏਜੰਸੀ ਵਲੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।ਕਈ ਰਾਜਾਂ ਵਿੱਚ ਸਰਚ ਆਪਰੇਸ਼ਨ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਬਾਲ ਤਸਕਰੀ ਨਾਲ ਜੁੜੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਜਾਂਚ ਏਜੰਸੀ ਸੀਬੀਆਈ ਵੱਲੋਂ ਦਿੱਲੀ ਐਨਸੀਆਰ ਸਮੇਤ ਕਈ ਹੋਰ ਰਾਜਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੂਤਰ ਮੁਤਾਬਕ ਸੀਬੀਆਈ ਨੂੰ ਕੁਝ ਸਮਾਂ ਪਹਿਲਾਂ ਬੱਚਿਆਂ ਦੀ ਤਸਕਰੀ ਨਾਲ ਸਬੰਧਤ ਸੂਚਨਾਵਾਂ ਦੇ ਆਧਾਰ ’ਤੇ ਐਫਆਈਆਰ ਦਰਜ ਕੀਤੀ ਗਈ ਸੀ। ਉਸ ਤੋਂ ਬਾਅਦ ਮੁਲਜ਼ਮਾਂ ਨਾਲ ਜੁੜੇ ਟਿਕਾਣਿਆਂ ਅਤੇ ਕੁਝ ਅਦਾਰਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ। ਸੂਤਰ ਮੁਤਾਬਕ ਜਾਂਚ ਏਜੰਸੀ ਨੂੰ ਤਲਾਸ਼ੀ ਦੌਰਾਨ ਕਈ ਅਹਿਮ ਸਬੂਤ ਮਿਲੇ ਹਨ। ਇਸ ਸਬੰਧੀ ਰਸਮੀ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ।

Related Post