post

Jasbeer Singh

(Chief Editor)

Patiala News

ਨਿਊ ਦਿੱਲੀ ਪਬਲਿਕ ਸਕੂਲ ਵਿਖੇ ‘ਬਾਲ ਮੇਲਾ’ ’ਚ ਬੱਚਿਆਂ ਨੇ ਆਪਣੀਆਂ ਕਲਾਵਾਂ ਨੂੰ ਕੀਤਾ ਪੇਸ਼

post-img

ਨਿਊ ਦਿੱਲੀ ਪਬਲਿਕ ਸਕੂਲ ਵਿਖੇ ‘ਬਾਲ ਮੇਲਾ’ ’ਚ ਬੱਚਿਆਂ ਨੇ ਆਪਣੀਆਂ ਕਲਾਵਾਂ ਨੂੰ ਕੀਤਾ ਪੇਸ਼ ‘ਪਦਮ ਸ਼੍ਰੀ’ ਜਗਜੀਤ ਸਿੰਘ ਦਰਦੀ ਅਤੇ ਜਸਵਿੰਦਰ ਕੌਰ ਦਰਦੀ ਨੇ ਬੱਚਿਆਂ ਨੂੰ ਸਨਮਾਨਤ ਕਰਕੇ ਕੀਤੀ ਹੌਂਸਲਾ ਅਫਜਾਈ ਪਟਿਆਲਾ, 8 ਫਰਵਰੀ : ਨਿਊ ਦਿੱਲੀ ਪਬਲਿਕ ਸਕੂਲ, ਸ਼ਾਂਤੀ ਨਗਰ, ਅਰਬਨ ਅਸਟੇਟ ਫੇਜ਼-2 ਵਿਖੇ ‘ਬਾਲ ਮੇਲਾ’ ਅਤੇ ‘ਟੈਲੇਂਟ ਹੰਟ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਚੜ੍ਹਦੀਕਲਾ ਟਾਈਮ ਟੀ. ਵੀ. ਦੇ ਚੇਅਰਮੈਨ ‘ਪਦਮ ਸ਼੍ਰੀ’ ਜਗਜੀਤ ਸਿੰਘ ਦਰਦੀ ਤੇ ਸਕੂਲਾਂ ਦੇ ਡਾਇਰੈਕਟਰ ਸਰਦਾਰਨੀ ਜਸਵਿੰਦਰ ਕੌਰ ਦਰਦੀ, ਚੜ੍ਹਦੀਕਲਾ ਟਾਈਮ ਟੀ. ਵੀ. ਦੇ ਡਾਇਰੈਕਟਰ ਹਰਪ੍ਰੀਤ ਸਿੰਘ ਦਰਦੀ ਅਤੇ ਡਾ. ਇੰਦਰਪ੍ਰੀਤ ਕੌਰ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ । ਸਮਾਗਮ ਦੌਰਾਨ ਨਿਊ ਦਿੱਲੀ ਪਬਲਿਕ ਸਕੂਲ ਦੇ ਬੱਚਿਆਂ ਤੋਂ ਇਲਾਵਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਤੇ ਹੋਰ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਹੁਨਰ ਦਿਖਾਇਆ । ਇਸ ਸਮਾਗਮ ਵਿੱਚ ਬੱਚਿਆਂ ਵੱਲੋਂ ਮਾਰਸ਼ਲ ਆਰਟ ਗੱਤਕੇ ਦੇ ਜੌਹਰ ਦਿਖਾਏ ਅਤੇ ਗੀਤ, ਸੰਗੀਤ, ਮਾਡਲਿੰਗ ਵਰਗੀਆਂ ਕੋਮਲ ਕਲਾਵਾਂ ਦੇ ਨਾਲ ਨਾਲ ਹੋਰ ਵੀ ਕਲਾਵਾਂ ਪੇਸ਼ ਕੀਤੀਆਂ ਗਈਆਂ । ਸਕੂਲ ਦੇ ਪ੍ਰਿੰਸੀਪਲ ਮੈਡਮ ਹਰਸਿਮਰਨ ਕੌਰ ਨੇ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ’ਤੇ ਸਹਿ-ਵਿੱਦਿਅਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ । ਸਮਾਗਮ ਦੌਰਾਨ ਵੱਖ-ਵੱਖ ਪਕਵਾਨਾਂ ਦੇ ਸਟਾਲ ਵੀ ਲਗਾਏ ਗਏ। ਇਸ ਮੌਕੇ ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਵੱਲੋਂ ਖੇਡਾਂ ਅਤੇ ਹੋਰ ਕਲਾਵਾਂ ਵਿੱਚ ਜੇਤੂ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ । ਪ੍ਰਿੰਸੀਪਲ ਹਰਸਿਮਰਨ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਸਾਰੀਆਂ ਜਮਾਤਾਂ ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੈ । ਉਨ੍ਹਾਂ ਕਿਹਾ ਕਿ ਨਿਊ ਦਿੱਲੀ ਪਬਲਿਕ ਸਕੂਲ ਡੀ. ਪੀ. ਐਸ. ਵਿੱਦਿਅਕ ਅਦਾਰਿਆਂ ਦੇ ਪੱਧਰ ਦੀ ਸਿੱਖਿਆ ਪਿਛਲੇ ਦੋ ਦਹਾਕਿਆਂ ਤੋਂ ਬਹੁਤ ਹੀ ਵਾਜ਼ਬ ਫੀਸ ਉਤੇ ਪਟਿਆਲਾ ਵਾਸੀਆਂ ਨੂੰ ਮੁਹੱਈਆ ਕਰਵਾ ਰਿਹਾ ਹੈ, ਜਿਸਦਾ ਮਾਪਿਆਂ ਨੂੰ ਲਾਹਾ ਲੈਣਾ ਚਾਹੀਦਾ ਹੈ । ਪ੍ਰਿੰਸੀਪਲ ਡਾ. ਕੰਵਲਜੀਤ ਕੌਰ, ਹਰਸਿਮਰਨਜੀਤ ਕੌਰ ਅਤੇ ਸਾਰੇ ਅਧਿਆਪਕ ਸਾਹਿਬਾਨਾਂ ਦੇ ਸਹਿਯੋਗ ਨਾਲ ਇਹ ਬਾਲ ਮੇਲਾ ਤੇ ਸਲਾਨਾ ਸਮਾਗਮ ਸਫਲ ਹੋਇਆ ।

Related Post