ਬਾਲ ਵਿਆਹ ਨੂੰ ਰੋਕਣ ਅਤੇ ਸਮਾਜ ਨੂੰ ਸੇਧ ਦੇਣ ਲਈ ਬੱਚਿਆਂ ਨੂੰ ਕੀਤਾ ਜਾਗਰੂਕ
- by Jasbeer Singh
- December 10, 2025
ਬਾਲ ਵਿਆਹ ਨੂੰ ਰੋਕਣ ਅਤੇ ਸਮਾਜ ਨੂੰ ਸੇਧ ਦੇਣ ਲਈ ਬੱਚਿਆਂ ਨੂੰ ਕੀਤਾ ਜਾਗਰੂਕ ਮਾਲੇਰਕੋਟਲਾ, 10 ਦਸੰਬਰ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ 27 ਨਵੰਬਰ ਤੋਂ ਆਗਾਮੀ 8 ਮਾਰਚ, 2026 ਤੱਕ ਬਾਲ ਵਿਆਹ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਆਰੰਭਿਆ ਗਿਆ ਹੈ ਜਿਸਦੇ ਤਹਿਤ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਸੁਚੇਤ ਕੀਤਾ ਜਾਣਾ ਹੈ। ਇਸੇ ਕੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਹਥਨ ਵਿਖੇ ਬਾਲ ਵਿਆਹ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਬਾਲ ਵਿਆਹ ਮੁਕਤ ਅਭਿਆਨ ਤਹਿਤ ਸਲੋਗਨ ਲਿਖਣ ਦੇ ਮੁਕਾਬਲੇ ਆਯੋਜਿਤ ਕੀਤੇ ਗਏ। ਇਨਾਂ ਸਲੋਗਨਾਂ ਦੁਆਰਾ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਕਿ ਬਾਲ ਵਿਆਹ ਕਾਨੂੰਨੀ ਤੌਰ ‘ਤੇ ਅਪਰਾਧ ਹੈ ਅਤੇ ਉਨ੍ਹਾਂ ਨੂੰ ਆਪਣੇ ਆਲੇ ਦੁਆਲੇ ਵੀ ਲੋਕਾਂ ਨੂੰ ਇਸਦੇ ਵਿਰੱਧ ਜਾਗਰੂਕ ਕਰਨਾ ਚਾਹੀਂਦਾ ਹੈ। ਇਸ ਉਪਰੰਪ ਵਿਦਿਆਰਥੀਆਂ ਨੂੰ ਬਾਲ ਵਿਆਹ ਦਾ ਵਿਰੋਧ ਕਰਨ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦੀ ਸੁਹੰ ਚੁਕਾਈ । ਇਸ ਮੌਕੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਕਾਨੂੰਨੀ ਪੱਖ, ਸਿਹਤ ਸਬੰਧੀ ਖਤਰੇ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਬਾਲ ਵਿਆਹ ਕਰਨ ਅਤੇ ਕਰਵਾਉਣ ਵਾਲੇ ਤੇ 2 ਸਾਲ ਦੀ ਸਜਾ ਤੇ 1 ਲੱਖ ਤੱਕ ਦਾ ਜੁਰਮਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਬਾਲ ਵਿਆਹ ਦੀ ਪ੍ਰਥਾ ਨੂੰ ਰੋਕਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਿੱਖਿਆ ਪ੍ਰਦਾਨ ਵਾਤਾਵਰਨ ਪ੍ਰਦਾਨ ਕਰਨਾ ਵਿਭਾਗ ਦੀ ਪਹਿਲੀ ਤਰਜੀਹ ਹੈ ।
