
ਕਰੋਨਾ ਦੌਰਾਨ ਮਾਪਿਆਂ ਨੂੰ ਗਵਾਉਣ ਵਾਲੇ ਬੱਚਿਆਂ ਨੂੰ ਦਿੱਤਾ ਜਾ ਰਿਹੈ ਪੀ. ਐਮ. ਕੇਅਰ ਫਾਰ ਚਿਲਡਰਨ ਸਕੀਮ ਦਾ ਲਾਭ : ਡਿਪ
- by Jasbeer Singh
- July 7, 2025

ਕਰੋਨਾ ਦੌਰਾਨ ਮਾਪਿਆਂ ਨੂੰ ਗਵਾਉਣ ਵਾਲੇ ਬੱਚਿਆਂ ਨੂੰ ਦਿੱਤਾ ਜਾ ਰਿਹੈ ਪੀ. ਐਮ. ਕੇਅਰ ਫਾਰ ਚਿਲਡਰਨ ਸਕੀਮ ਦਾ ਲਾਭ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਬੱਚੇ ਦੀ ਉਮਰ 23 ਸਾਲ ਹੋਣ 'ਤੇ ਦਿੱਤੀ ਜਾਵੇਗੀ 10 ਲੱਖ ਦੀ ਵਿਤੀ ਸਹਾਇਤਾ ਸੰਗਰੂਰ, 7 ਜੁਲਾਈ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਆਪਣੇ ਦਫਤਰ ਵਿਖੇ ਪੀ.ਐਮ. ਕੇਅਰ ਫਾਰ ਚਿਲਡਰਨ ਅਧੀਨ ਕਰੋਨਾ ਦੌਰਾਨ ਮਾਪਿਆਂ ਨੂੰ ਗਵਾਉਣ ਵਾਲੇ 4 ਬੱਚਿਆਂ ਨਾਲ ਮੁਲਾਕਾਤ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਹਰ ਸਾਲ ਇਹਨਾਂ ਬੱਚਿਆਂ ਨਾਲ ਮੁਲਾਕਾਤ ਕੀਤੀ ਜਾਂਦੀ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਪੜ੍ਹਾਈ, ਸਿਹਤ ਤੇ ਹੋਰ ਵੱਖ-ਵੱਖ ਪੱਖਾਂ ਸਬੰਧੀ ਵਿਚਾਰ ਚਰਚਾ ਕਰਦਿਆਂ ਸੁਨਿਸ਼ਚਿਤ ਕੀਤਾ ਗਿਆ ਕਿ ਇਹਨਾਂ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ 4000 ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ ਅਤੇ ਬੱਚਿਆਂ ਦੀ ਉਮਰ 23 ਸਾਲ ਹੋਣ 'ਤੇ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ । ਡਿਪਟੀ ਕਮਿਸ਼ਨਰ ਰਿਸ਼ੀ ਨੇ ਕਿਹਾ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਬੱਚੇ ਉਹਨਾਂ ਨਾਲ ਸਿੱਧੇ ਤੌਰ 'ਤੇ ਸੰਪਰਕ ਕਰ ਸਕਦੇ ਹਨ ਤਾਂ ਜੋ ਉਹਨਾਂ ਦੀਆਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ । ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤਕ ਪੁਜਦਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਦੇ ਨਾਲ ਹੀ ਉਹਨਾਂ ਦੁਆਰਾ ਬੱਚਿਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਗਈ । ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਨਵਨੀਤ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸੰਗਰੂਰ ਦਾ ਸਟਾਫ ਤੇ ਬੱਚਿਆਂ ਦੇ ਗਾਰਡੀਅਨ ਹਾਜ਼ਰ ਸਨ।