post

Jasbeer Singh

(Chief Editor)

Patiala News

ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਆ ਜਾਵੇਗਾ

post-img

ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਆ ਜਾਵੇਗਾ ਪਟਿਆਲਾ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਜ਼ੀਰ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਬੱਚਿਆਂ ਨੂੰ ਪਟਾਕਿਆਂ ਤੋਂ ਰਹਿਤ ਗਰੀਨ ਦੀਵਾਲੀ ਮਨਾਉਣ ਅਤੇ ਕਿਸਾਨਾ ਨੂੰ ਜੀਰੀ ਦੀ ਪ੍ਰਾਲੀ ਨ ਜਲਾਉਣ ਲਈ ਪ੍ਰੇਰਿਆ ਜਾਵੇਗਾ ਤਾਂ ਜੋ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਪਟਾਕਿਆਂ ਅਤੇ ਪ੍ਰਾਲੀ ਦਾ ਧੂੰਆਂ ਹਵਾ ਨੂੰ ਪ੍ਰਦੂਸ਼ਤ ਕਰਦਾ ਹੈ। ਪ੍ਰਦੂਸ਼ਣ ਕਰਕੇ ਸਾਹ ਲੈਣ ਦੀ ਤਕਲੀਫ ਹੁੰਦੀ ਹੈ। ਜ਼ਮੀਨ ਵਿੱਚ ਫ਼ਸਲਾਂ ਲਈ ਲਾਭਦਾਇਕ ਜੀਵ ਜੰਤੂ ਮਰ ਜਾਂਦੇ ਹਨ। ਸਾਹ ਦੀਆਂ ਬੀਮਾਰੀਆਂ ਵਿੱਚ ਵਾਧਾ ਹੁੰਦਾ ਹੈ। ਇਸ ਮੀਟਿੰਗ ਵਿੱਚ ਕੁਲਜੀਤ ਸਿੰਘ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਆਪਣੇ ਜੀਵਨ ਦੌਰਾਨ ਹੋਏ ਖੱਟੇ ਮਿੱਠੇ ਤਜ਼ਰਬਿਆਂ ਬਾਰੇ ਜਾਣਕਾਰੀ ਦਿੱਤੀ। ਨਰਾਤਾ ਸਿੰਘ ਸਿੱਧੂ ਦਾ 89ਵਾਂ ਅਤੇ ਉਸਦੀ ਪਤਨੀ ਨਸੀਬ ਕੌਰ ਸਿੱਧੂ ਦਾ 87ਵਾਂ ਜਨਮ ਦਿਨ ਕੇਕ ਕੱਟਕੇ ਮਨਾਇਆ ਗਿਆ। ਲੋਕ ਸੰਪਰਕ ਪਰਿਵਾਰ ਵੱਲੋਂ ਨਰਾਤਾ ਸਿੰਘ ਸਿੱਧੂ ਅਤੇ ਨਸੀਬ ਕੌਰ ਸਿੱਧੂ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਤੰਦਰੁਸਤ ਤੇ ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਨਰਾਤਾ ਸਿੰਘ ਸਿੱਧੂ ਨੇ ਦੁਪਹਿਰ ਦੇ ਖਾਣੇ ਦਾ ਇੰਤਜ਼ਾਮ ਕੀਤਾ । ਇਸ ਮੌਕੇ ‘ਤੇ ਸੁਰਜੀਤ ਸਿੰਘ ਸੈਣੀ ਪ੍ਰਧਾਨ, ਉਜਾਗਰ ਸਿੰਘ, ਸੁਰਜੀਤ ਸਿੰਘ ਦੁੱਖੀ, ਕੁਲਜੀਤ ਸਿੰਘ, ਪਰਮਜੀਤ ਕੌਰ ਸੋਢੀ, ਅਸ਼ੋਕ ਕੁਮਾਰ ਸ਼ਰਮਾ, ਸ਼ਾਮ ਸੁੰਦਰ , ਨਵਲ ਕਿਸ਼ੋਰ, ਪਰਮਜੀਤ ਸਿੰਘ ਸੇਠੀ, ਬਿਮਲ ਕੁਮਾਰ ਚਕੋਤਰਾ, ਜੀ ਪੀ ਸਿੰਘ, ਵਜ਼ੀਰ ਸਿੰਘ, ਜੀ ਆਰ ਕੁਮਰਾ ਤੇ ਅਮਰਜੀਤ ਕੌਰ ਵੀ ਹਾਜ਼ਰ ਸਨ।

Related Post