

1 ਤੋਂ ਭਾਖੜਾ ਡੈਮ ਦੀ ਸੁਰੱਖਿਆ ਕਰ ਸਕਦੀ ਹੈ ਸੀ. ਆਈ. ਐਸ. ਐਫ. ਨੰਗਲ, 13 ਅਗਸਤ 2025 : ਪੰਜਾਬ ਦੇ ਵਿਚ ਬਣੇ ਨੰਗਲ ਭਾਖੜਾ ਡੈਮ ਦੀ ਸੁਰੱਖਿਆ ਪੰਜਾਬ ਪੁਲਸ ਦੀ ਥਾਂ ਕੇਂਦਰੀ ਸੁਰੱਖਿਆ ਬਲਾਂ ਸੀ. ਆਈ. ਐਸ. ਐਫ. ਵਲੋਂ ਕੀਤੇ ਜਾਣ ਦੀਆਂ ਕਿਆਸਰਾਈਆਂ ਦੇ ਚਲਦਿਆਂ ਹੋ ਸਕਦਾ ਹੈ ਕਿ 1 ਸਤੰਬਰ ਤੋਂ ਭਾਖੜਾ ਡੈਮ ਦੀ ਸੁਰੱਖਿਆ ਦੀ ਜਿੰਮੇਵਾਰੀ ਲੈ ਲਵੇ। ਸੀ. ਆਈ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਨੇ ਨੰਗਲ ਤੇ ਭਾਖੜਾ ਡੈਮ ਦਾ ਕੀਤਾ ਸੀ ਵਿਸ਼ੇਸ਼ ਦੌਰਾ ਪੰਜਾਬ ਸਰਕਾਰ ਜਿਸ ਨੇ ਸੀ. ਆਈ. ਐੱਸ. ਐੱਫ. ਨੂੰ ਨੰਗਲ ਡੈਮ ਤੇ ਭਾਖੜਾ ਡੈਮ ਦੀ ਸੁਰੱਖਿਆ ਲਈ ਤਾਇਨਾਤ ਕਰਨ ’ਤੇ ਖਰਚੇ ਵਜੋਂ ਆਪਣੇ ਹਿੱਸੇ ਦੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਦਾ ਦੌਰਾ ਸੀ. ਆਈ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਵਲੋਂ ਕੀਤਾ ਗਿਆ ਸੀ।ਇਥੇ ਹੀ ਬਸ ਨਹੀਂ ਦੂਜੇ ਪਾਸੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐਮ. ਬੀ.) ਨੇ ਇਹ ਰਕਮ ਅਦਾ ਕਰ ਦਿੱਤੀ ਸੀ, ਜਿਸ ਨਾਲ ਕੇਂਦਰੀ ਰਿਜ਼ਰਵ ਫੋਰਸ ਨੂੰ ਭਾਖੜਾ ਤੇ ਨੰਗਲ ਡੈਮ ਦੀ ਸੁਰੱਖਿਆ ਜਿੰਮੇਵਾਰੀ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ।