post

Jasbeer Singh

(Chief Editor)

Punjab

ਆਧਾਰ ਕਾਰਡ ਅਪਡੇਟ ਕਰਵਾਉਣ ਲਈ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰਨ ਨਾਗਰਿਕ- ਡਿਪਟੀ ਕਮਿਸ਼ਨਰ

post-img

ਆਧਾਰ ਕਾਰਡ ਅਪਡੇਟ ਕਰਵਾਉਣ ਲਈ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰਨ ਨਾਗਰਿਕ- ਡਿਪਟੀ ਕਮਿਸ਼ਨਰ ਸੰਗਰੂਰ, 8 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਲ੍ਹੇ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ, ਉਹਨਾਂ ਦੇ ਮਾਪੇ ਆਪਣੇ ਘਰਾਂ ਨੇੜਲੇ ਸੇਵਾ ਕੇਂਦਰਾਂ ਵਿੱਚ ਜਾ ਕੇ ਬੱਚਿਆਂ ਦੇ ਆਧਾਰ ਕਾਰਡ ਬਣਵਾ ਸਕਦੇ ਹਨ । ਉਹਨਾਂ ਦੱਸਿਆ ਕਿ ਆਧਾਰ ਕਾਰਡ, ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ਇੱਕ ਮਹੱਤਵਪੂਰਨ ਪਛਾਣ ਪੱਤਰ ਹੈ, ਜਿਸ ਨੂੰ ਬਣਵਾਉਣ ਨਾਲ ਭਾਰਤ ਦੇ ਨਾਗਰਿਕ ਵੱਖ-ਵੱਖ ਤਰ੍ਹਾਂ ਦੇ ਲਾਭ ਹਾਸਲ ਕਰਦੇ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਤੋਂ 15 ਸਾਲ ਦੀ ਉਮਰ ਦੇ ਜਿਹੜੇ ਬੱਚਿਆਂ ਦਾ ਬਾਇਓਮੀਟ੍ਰਿਕ ਅਪਡੇਟ ਬਕਾਇਆ ਹੈ, ਉਹ ਵੀ ਕਰਵਾਇਆ ਜਾਵੇ । ਡਿਪਟੀ ਕਮਿਸ਼ਨਰ ਨੇ ਲੋਕ ਹਿੱਤ ਵਿੱਚ ਅਪੀਲ ਕਰਦਿਆਂ ਕਿਹਾ ਹੈ ਕਿ ਮੋਬਾਈਲ ਨੰਬਰ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਜਾਂ ਬਾਇਓਮੀਟ੍ਰਿਕ ਨੂੰ ਅਪਡੇਟ ਕਰਵਾਉਣ ਲਈ ਕੋਈ ਵੀ ਨਾਗਰਿਕ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਿਲ ਕਰ ਸਕਦਾ ਹੈ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਕਾਰਨ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ।

Related Post