Crime
0
ਥਾਣਾ ਸਿਟੀ ਰਾਜਪੁਰਾ ਨੇ ਕੀਤਾ 240 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਇਕ ਵਿਰੁੱਧ ਕੇਸ ਦਰਜ
- by Admin
- July 24, 2024
ਥਾਣਾ ਸਿਟੀ ਰਾਜਪੁਰਾ ਨੇ ਕੀਤਾ 240 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਇਕ ਵਿਰੁੱਧ ਕੇਸ ਦਰਜ ਰਾਜਪੁਰਾ, 24 ਜੁਲਾਈ () : ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 240 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਏ. ਐਸ. ਆਈ. ਗੁਰਮੀਤ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਓਵਰ ਬ੍ਰਿਜ ਰਾਜਪੁਰਾ ਦੇ ਕੋਲ ਮੌਜੂਦ ਸਨ ਨੇ ਜਦੋਂ ਅਰਜੁਨ ਪੁੱਤਰ ਰਾਜੇਸ਼ ਵਾਸੀ ਮਿਰਚ ਮੰਡੀ ਰਾਜਪੁਰਾ ਨੂੰ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 240 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
