
ਥਾਣਾ ਸਿਟੀ ਰਾਜਪੁਰਾ ਕੀਤਾ ਦੋ ਵਿਅਕਤੀਆਂ ਵਿਰੁੱਧ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਣ ਤੇ ਕੇਸ ਦਰਜ
- by Jasbeer Singh
- June 6, 2025

ਥਾਣਾ ਸਿਟੀ ਰਾਜਪੁਰਾ ਕੀਤਾ ਦੋ ਵਿਅਕਤੀਆਂ ਵਿਰੁੱਧ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਣ ਤੇ ਕੇਸ ਦਰਜ ਰਾਜਪੁਰਾ, 6 ਜੂਨ : ਥਾਣਾ ਸਿਟੀ ਰਾਜਪੁਰਾ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 303 (2) ਬੀ. ਐਨ. ਐਸ. ਤਹਿਤ ਚੋਰੀ ਦਾ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਘੁਮਿਆਰਾ ਵਾਲਾ ਮੁਹੱਲਾ ਪੁਰਾਣਾ ਰਾਜਪੁਰਾ, ਕਰਨ ਮਹਿੰਦਰਾ ਪੁੱਤਰ ਰਾਜ ਕੁਮਾਰ ਵਾਸੀ ਜੱਟਾ ਵਾਲਾ ਮੁਹੱਲਾ ਪੁਰਾਣਾ ਰਾਜਪੁਰਾ ਸ਼ਾਮਲ ਹਨ। ਪੁਲਸ ਮੁਤਾਬਕ ਐਸ. ਆਈ ਗੁਰਮੀਤ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲਸ ਪਾਰਟੀ ਸਮੇਤ ਪੁਰਾਣਾ ਕਿਲਾ ਰਾਜਪੁਰਾ ਕੋਲ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਪਰੋਕਤ ਦੋਵੇਂ ਜਣੇ ਮੋਟਰਸਾਇਕਲ ਚੋਰੀ ਕਰਨ ਦੇ ਆਦੀ ਹਨ ਤੇ ਹੁਣ ਵੀ ਚੋਰੀ ਦੇ ਮੋਟਰਸਾਇਕਲ ਤੇ ਮਹਿੰਦਰ ਗੰਜ ਰਾਜਪੁਰਾ ਘੁੰਮ ਰਹੇ ਹਨ, ਜਿਸ ਤੇ ਨਾਕਾਬੰਦੀ ਦੌਰਾਨ ਜਦੋਂ ਦੋਹਾਂ ਨੂੰ ਕਾਬੂ ਕੀਤਾ ਗਿਆ ਤਾਂ ਕੋਲੋਂ 1 ਚੋਰੀ ਦਾ ਬਿਨ੍ਹਾ ਨੰਬਰੀ ਮੋਟਰਸਾਇਕਲ ਬ੍ਰਾਮਦ ਹੋਇਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.