

ਸਿਟੀ ਸਮਾਣਾ ਪੁਲਸ ਕੀਤਾ 6 ਵਿਅਕਤੀਆਂ ਵਿਰੁੱਧ ਕੇਸ ਦਰਜ ਸਮਾਣਾ, 21 ਮਈ : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਵੱਖ ਵੱਖ ਧਾਰਾਵਾਂ 109, 115 (2), 118 (1), 126 (2), 351 (2), 191 (3), 190 ਬੀ. ਐਨ. ਐਸ. ਤਹਿਤ ਚਾਰ ਵਿਅਕਤੀਆਂ ਦਾ ਬਾਏ ਨੇਮ ਦੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕੁਲਦੀਪ ਸਿੰਘ, ਬਲਜੀਤ ਸਿੰਘ ਪੁੱਤਰਾਨ ਸਰੂਪ ਸਿੰਘ, ਕਰਨ ਪੁੱਤਰ ਕੁਲਦੀਪ ਸਿੰਘ, ਤੇਜਪਾਲ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਕ੍ਰਿਸ਼ਨਾ ਬਸਤੀ ਸਮਾਣਾ ਅਤੇ ਦੋ ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਧਰਮਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਵਾਰਡ ਨੰ. 10 ਸੇਖੋ ਕਲੋਨੀ ਸਮਾਣਾ ਥਾਣਾ ਸਿਟੀ ਸਮਾਣਾ ਨੇ ਦੱਸਿਆ ਕਿ 19 ਮਈ 2025 ਨੂੰ 8. 15 ਤੇ ਉਹ ਆਪਣੀ ਸਕੂਟਰੀ ਪਰ ਸਵਾਰ ਹੋ ਕੇ ਡੋਗਰਾ ਬਜਾਰ ਸਮਾਣਾ ਜਾ ਰਿਹਾ ਸੀ ਤਾਂ ਕੁਲਦੀਪ ਸਿੰਘ ਸਕੂਟਰੀ ਤੇ ਸਵਾਰ ਹੋ ਕੇ ਆਇਆ ਅਤੇ ਸਕੂਟਰੀ ਲਿਆ ਕੇ ਉਸ ਦੇ ਵਿੱਚ ਮਾਰੀ, ਜਿਸ ਕਾਰਨ ਉਸਦੀ (ਸਿ਼ਕਾਇਤਕਰਤਾ) ਸਕੂਟਰੀ ਤੋ ਡਿੱਗ ਪਿਆ ਅਤੇ ਉਸ ਦੀ ਕੁੱਟਮਾਰ ਕਰਨ ਲੱਗ ਪਿਆ ਤੇ ਇੰਨੇ ਵਿੱਚ ਕੁਲਦੀਪ ਸਿੰਘ ਦਾ ਲੜਕਾ ਕਰਨ ਵੀ ਮੌਕੇਤੇ ਆ ਗਿਆ, ਜਿਸਨੇ ਆਪਣੇ ਹੱਥ ਵਿੱਚ ਫੜ੍ਹੀ ਕੋਈ ਨੁਕੀਲੀ ਚੀਜ ਉਸ ਦੇ ਮਾਰੀ ਅਤੇ ਫਿਰ ਬਾਕੀ ਵੀ ਮੌਕੇ ਤੇ ਆ ਗਏ। ਸਿ਼ਕਾਇਤਕਰਤਾ ਨੇ ਦੱਸਿਆ ਕਿ ਬਲਜੀਤ ਸਿੰਘ ਨੇ ਜਾਨੋ ਮਾਰਨ ਦੀ ਨੀਅਤ ਨਾਲ ਉਸ ਤੇ ਕਿਰਚ ਦਾ ਵਾਰ ਕੀਤਾ ਅਤੇ ਕਰਨ ਨੇ ਆਪਣੇ ਹੱਥ ਵਿੱਚ ਫੜ੍ਹੇ ਲੋਹੇ ਦੇ ਕੜ੍ਹੇ ਦਾ ਵਾਰ ਉਸ ਤੇ ਕੀਤਾ ਤੇ ਉਪਰੋਕਤ ਵਿਅਕਤੀਆਂ ਨੇ ਉਸ ਦੀ ਕਾਫੀ ਕੁੱਟਮਾਰ ਕੀਤੀ ਅਤੇ ਧਮਕੀਆਂ ਦੇ ਕੇ ਮੌਕੇ ਤੋ ਫਰਾਰ ਹੋ ਗਏ। ਸਿ਼ਕਾਇਤਕਰਤਾ ਧਰਮਿੰਦਰ ਸਿੰਘ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਦਾਖਲ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.