

ਥਾਣਾ ਸਿਟੀ ਸਮਾਣਾ ਕੀਤਾ ਦੋ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ ਸਮਾਣਾ, 5 ਜੂਨ : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਗਜੀਵਨ ਸਿੰਘ ਪੁੱਤਰ ਅਜਮੇਰ ਸਿੰਘ, ਰਣਜੀਤ ਸਿੰਘ ਪੁੱਤਰ ਅਮਰ ਸਿੰਘ ਵਾਸੀਆਨ ਮੁਰਾਦਪੁਰਾ ਥਾਣਾ ਸਿਟੀ ਸਮਾਣਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹੌਲਦਾਰ ਜਗਦੀਪ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਵੜੈਚਾ ਮੋੜ ਸਮਾਣਾ ਮੌਜੂਦ ਸਨ ਤਾਂ ਸੂਚਨਾ ਮਿਲੀ ਤਾਂ ਰਣਜੀਤ ਸਿੰਘ ਦੇ ਘਰ ਰੇਡ ਕਰਨ ਤੇ 12 ਬੋਤਲਾ ਸ਼ਰਾਬ ਠੇਕਾ ਦੇਸੀ ਮਾਲਟਾ ਹਰਿਆਣਾ ਦੀਆ ਬ੍ਰਾਮਦ ਹੋਈਆ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।