

ਥਾਣਾ ਸਿਵਲ ਲਾਈਨ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਪਟਿਆਲਾ, 3 ਜੁਲਾਈ : ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਧਾਰਾ 303 (2) 317 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿੱਚ ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਸਿਓਨਾ ਥਾਣਾ ਤਿਪੜੀ, ਗੌਰਵ ਪੁੱਤਰ ਰਾਜੇਸ਼ ਕੁਮਾਰ ਵਾਸੀ ਗੁੁਰਬਬਸ਼ ਕਲੋਨੀ ਪਟਿਆਲਾ ਸ਼ਾਮਿਲ ਹਨ। ਪੁਲਿਸ ਮੁਤਾਬਕ ਏ. ਐਸ. ਆਈ. ਪਵਨ ਕੁਮਾਰ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਲੀਲਾ ਭਵਨ ਚੌਂਕ ਪਟਿਆਲਾ ਕੁੱਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਚੋਰੀਆਂ ਕਰਨ ਦੇ ਆਦੀ ਹਨ ਤੇ ਰਜਿੰਦਰਾ ਹਸਪਤਾਲ ਪਟਿਆਲਾ ਅੰਦਰੋਂ ਚੋਰੀ ਕੀਤੇ ਹੋਏ ਬਿਨਾਂ ਨੰਬਰ ਮੋਟਰਸਾਈਕਲ ਸਮੇਤ ਘੁੰਮ ਰਹੇ ਹਨ, ਜਿਨਾਂ ਕੋਲੋਂ ਚੋਰੀ ਕੀਤਾ ਹੋਇਆ ਸਮਾਨ ਵੀ ਹੈ। ਏ. ਐਸ. ਆਈ. ਪਵਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਕੀਤੀ ਹੋਈ ਨਾਕਾਬੰਦੀ ਦੌਰਾਨ ਦੋਹਾਂ ਨੂੰ ਕਾਬੂ ਕਰਕੇ ਬਿਨਾ ਨੰਬਰੀ ਚੋਰੀ ਦਾ ਮੋਟਰਸਾਈਕਲ ਅਤੇ ਛੇ ਮੋਬਾਈਲ ਫੋਨ ਵੀ ਬਰਾਮਦ ਕੀਤੇ, ਜਿਸ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.