Crime
0
ਥਾਣਾ ਸਿਵਲ ਲਾਈਨ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕਾਰ ਚੋਰੀ ਕਰਨ ਤੇ ਕੇਸ ਦਰਜ
- by Jasbeer Singh
- August 1, 2024
ਥਾਣਾ ਸਿਵਲ ਲਾਈਨ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕਾਰ ਚੋਰੀ ਕਰਨ ਤੇ ਕੇਸ ਦਰਜ ਪਟਿਆਲਾ, 1 ਅਗਸਤ () : ਥਾਣਾ ਸਿਵਲ ਲਾਈਨ ਨੇ ਸਿ਼ਕਾਇਤਕਰਤਾ ਜਸਵੰਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਕੁਤਬਨਪੁਰ ਥਾਣਾ ਸਦਰ ਸਮਾਣਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 303 (2) ਬੀ. ਐਨ. ਐਸ. ਤਹਿਤ ਕਾਰ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਸਵੰਤ ਸਿੰਘ ਨੇ ਦੱਸਿਆ ਕਿ 29 ਜੁਲਾਈ ਨੂੰ ਉਸਨੇ ਆਪਣੀ ਕਾਰ ਜੋ ਕਿ ਪਟਿਆਲਾ ਹਾਰਟ ਹਸਪਤਾਲ ਦੇ ਬਾਹਰ ਖੜ੍ਹੀ ਕੀਤੀ ਸੀ ਨੂੰ ਅਣਪਛਾਤੇ ਵਿਅਕਤੀਆਂ ਨੇ ਚੋਰੀ ਕਰ ਲਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
