
ਥਾਣਾ ਸਿਵਲ ਲਾਈਨ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ
- by Jasbeer Singh
- September 10, 2025

ਥਾਣਾ ਸਿਵਲ ਲਾਈਨ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ ਪਟਿਆਲਾ, 10 ਸਤੰਬਰ 2025 : ਥਾਣਾ ਸਿਵਲ ਲਾਈਨ ਪਟਿਆਲ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 64 (1) ਬੀ. ਐਨ. ਐਸ. ਅਤੇ ਪੋਸਕੋ ਐਕਟ ਤਹਿਤ ਕੇਸ ਦਰਜ ਕੀਤਾ ਹੈ। ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਆਰੀਅਮ ਅਰੋੜਾ ਪੁੱਤਰ ਦਰਸ਼ਨ ਲਾਲ ਵਾਸੀ ਮਕਾਨ ਨੰ. 71 ਗਲੀ ਨੰ. 08 ਗੁਰੂ ਨਾਨਕ ਨਗਰ ਪਟਿਆਲਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਜੋ ਕਿ 17 ਸਾਲ ਦੋ ਮਹੀਨਿਆਂ ਦੀ ਹੈ ਦੇ ਪੇਟ ਵਿੱਚ ਕਾਫੀ ਦਰਦ ਹੋਣ ਕਾਰਨ ਜਦੋ ਉਸ ਨੂੰ ਚੈਕਅੱਪ ਕਰਾਉਣ ਲਈ ਹਸਪਤਾਲ ਲੈ ਕੇ ਜਾਣ ਲੱਗੇ ਤਾਂ ਉਸ ਨੇ ਜਾਣ ਤੋ ਮਨ੍ਹਾਂ ਕਰ ਦਿੱਤਾ ਅਤੇ ਦੱਸਿਆ ਕਿ ਉਹ ਗਰਭਵਤੀ ਹੈ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਪਰੋਕਤ ਵਿਅਕਤੀ ਕਰੀਬ ਢਾਬੀ ਸਾਲ ਤੋ ਉਸ ਨਾਲ ਸਰੀਰਕ ਸਬੰਧ ਬਣਾਉਦਾ ਆ ਰਿਹਾ ਹੈ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।