Crime
0
ਥਾਣਾ ਸਿਵਲ ਲਾਈਨ ਪੁਲਸ ਨੇ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Admin
- June 10, 2025
ਥਾਣਾ ਸਿਵਲ ਲਾਈਨ ਪੁਲਸ ਨੇ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 10 ਜੂਨ : ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ 35 ਗ੍ਰਾਮ ਚਿੱਟਾ, ਹੈਰੋਇਨ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਦੀਪ ਕੁਮਾਰ ਪੁੱਤਰ ਸਿ਼ਵ ਕੁਮਾਰ ਵਾਸੀ ਮਕਾਨ ਨੰ. 288 ਨੇੜੇ ਬਾਬਾ ਜੱਸਾ ਸਿੰਘ ਦਾਰੂ ਕੁਟੀਆ ਪਟਿਆਲਾ ਸ਼ਾਮਲ ਹਨ। ਪੁਲਸ ਮੁਤਾਬਕ ਲ ਐਸ. ਆਈ. ਜਨਕ ਰਾਜ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਮਾਰਕੀਟ ਮਾਡਲ ਟਾਊਨ ਪਟਿਆਲਾ ਵਿਖੇ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਸਿਵਲ ਹਸਪਤਾਲ ਮਾਡਲ ਟਾਊਨ ਪਟਿਆਲਾ ਕੋਲ ਉਪਰੋਕਤ ਵਿਅਕਤੀ ਨਸ਼ਾ ਵੇਚ ਰਿਹਾ ਹੈ, ਜਿਸ ਤੇ ਰੇਡ ਕੀਤੀ ਗਈ ਤਾਂ 35 ਗ੍ਰਾਮ ਚਿੱਟਾ, ਹੈਰੋਇਨ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
