
ਡੇਂਗੂ ਲਾਰਵਾ ਲੱਭਣ ਲਈ ਖੁਦ ਮੈਦਾਨ ਵਿੱਚ ਉਤਰੇ ਸਿਵਲ ਸਰਜਨ ਡਾ. ਜਤਿੰਦਰ ਕਾਂਸਲ
- by Jasbeer Singh
- October 25, 2024

ਡੇਂਗੂ ਲਾਰਵਾ ਲੱਭਣ ਲਈ ਖੁਦ ਮੈਦਾਨ ਵਿੱਚ ਉਤਰੇ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 8,50334 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ 6764 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ, ਡੇਂਗੁ ਤੋਂ ਬਚਾਅ ਲਈ ਪੂਰੀਆਂ ਬਾਹਾਂ ਦੇ ਕਪੜੇ ਪਹਿਨੇ ਜਾਣ : ਡਾ .ਜਤਿੰਦਰ ਕਾਂਸਲ ਪਟਿਆਲਾ, 25 ਅਕਤੂਬਰ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਸਲ ਦੇ ਅਗਵਾਈ ਵਿੱਚ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਮੱਛਰਾਂ ਦੇ ਲਾਰਵੇ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜਿਲੇ ਭਰ ਵਿੱਚ ਸਪੈਸ਼ਲ ਕੰਪੇਨ ਚਲਾਈ ਗਈ, ਜਿਸ ਤਹਿਤ ਪਟਿਆਲਾ ਸ਼ਹਿਰ ਵਿੱਚ ਲਹਿਲ ਕਲੋਨੀ,ਆਰੀਆ ਸਮਾਜ ਚੋਂਕ,ਸਨਾਤਨ ਧਰਮ ਸਭਾ ਏਲੀਮੈਂਟਰੀ ਸੈਕੰਡਰੀ ਸਕੁਲ , 4 ਨੰਬਰ ਡਿਵੀਜਨ ਏਰੀਆ ਲਾਹੋਰੀ ਗੇਟ, ਐਸ. ਐਸ. ਟੀ. ਨਗਰ ,ਬਾਜਵਾ ਕਲੋਨੀ , ਆਦਿ ਵਿੱਚ ਜਾ ਕੇ ਚੈਕਿੰਗ ਕੀਤੀ ਗਈ । ਨਰਸਿੰਗ ਵਿਦਿਆਰਥੀਆਂ ਨੇ ਵੀ ਇਸ ਅਭਿਆਨ ਵਿੱਚ ਭਾਗੀਦਾਰੀ ਨਿਭਾਈ। ਇਸ ਮੌਕੇ ਘਰ-ਘਰ ਜਾ ਕੇ ਆਮ ਜਨਤਾ ਨੂੰ ਡੇਂਗੂ, ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਸ ਨੂੰ ਮੋਕੇ ਤੇ ਹੀ ਨਸ਼ਟ ਕੀਤਾ ਗਿਆ ਅਤੇ ਚੇਤਾਵਨੀ ਨੋਟਿਸ ਵੀ ਦਿੱਤੇ ਗਏ ਲੋਕਾਂ ਨੂੰ ਦੱਸਿਆ ਗਿਆ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ ਇਸ ਅਭਿਆਨ ਵਿੱਚ ਟੀਮਾਂ ਦਾ ਨਿਰੀਖਣ ਕਰਨ ਲਈ ਸਿਵਲ ਸਰਜਨ ਸਮੇਤ ਅਧਿਕਾਰੀ ਡਾ. ਅਸ਼ਰਫਜੀਤ ਸਿੰਘ, ਡਾ.ਵਿਕਾਸ ਗੋਇਲ. ਡਾ. ਲਵਕੇਸ਼ ਕੁਮਾਰ ,ਡਾ.ਮੋਨੀਕਾ ਖਰਬੰਦਾ ਡਾ. ਸੁਮੀਤ ਸਿੰਘ ਸ਼ਾਮਿਲ ਰਹੇ ।ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾਂ ਹੋਣ ਦਿੱਤਾ ਜਾਵੇ ,ਪਾਣੀ ਦੀ ਨਿਕਾਸੀ ਕੀਤੀ ਜਾਵੇ, ਜੇ ਨਿਕਾਸੀ ਸੰਭਵ ਨਹੀਂ ਤਾਂ ਖ੍ਹੜੇ ਪਾਣੀ ਵਿੱਚ ਤੇਲ ਆਦਿ ਪਾ ਦਿੱਤਾ ਜਾਵੇ, ਤਾਂ ਜੋ ਮੱਛਰ ਦਾ ਲਾਰਵਾ ਪੈਦਾ ਹੋਣ ਤੋਂ ਰੋਕਿਆ ਜਾ ਸਕੇ । ਉ੍ਹਨਾਂ ਲੋਕਾਂ ਨੂੰ ਪੂਰੀਆਂ ਬਾਹਾਂ ਦੇ ਕਪੜੈ ਪਾਉਣ ਦੀ ਅਪੀਲ ਕੀਤੀ । ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਭਰ ਦੇ 42508 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 453 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 8,07,826 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 6,311 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਉਨ੍ਹਾਂ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੌਜੂਦ ਹੈ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਨ੍ਹਾਂ ਲੋਕਾਂ ਨੂੰ ਕਿਹਾ ਕਿ ਠੰਢਕ ਵੱਧ ਚੁੱਕੀ ਹੈ ਇਸ ਕਰਕੇ ਕੂਲਰਾ ਦੀ ਸਫਾਈ ਕਰਕੇ ਉਨ੍ਹਾਂ ਦੀ ਵਰਤੋ ਬੰਦ ਕੀਤੀ ਜਾਵੇ । ਉਹਨਾਂ ਕਿਹਾ ਕਿ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ ਉਹਨਾਂ ਕਿਹਾ ਕਿ ਇਸ ਸੀਜ਼ਨ ਦੌਰਾਣ ਜਿਲੇ੍ਹ ਵਿੱਚ ਹੁਣ ਤੱਕ 194 ਡੇਂਗੂ ਦੇ ਕੇਸ ਰਿਪੋਰਟ ਹੋ ਚੁੱਕੇ ਹਨ, ਜਿਨ੍ਹਾਂ ਵਿੱਚ ਪਿਛਲੇ 10 ਦਿਨਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ । ਹਾਲਾਂਕਿ ਪਿਛਲੇ ਸਾਲ ਦੇ ਮੁਕਾਬਲੇ ਸਥਿਤੀ ਬੇਹਤਰ ਹੈ, ਕਿਉਂਕਿ ਇਸ ਸਮੇਂ ਤੱਕ ਪਿਛਲੇ ਸਾਲ 713 ਕੇਸ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.