
ਈਟ ਰਾਈਟ ਮੇਲੇ ਦੀ ਮੁਨਾਦੀ ਲਈ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
- by Jasbeer Singh
- February 19, 2025

ਈਟ ਰਾਈਟ ਮੇਲੇ ਦੀ ਮੁਨਾਦੀ ਲਈ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਟਿਆਲਾ : ਜਿਲ੍ਹਾ ਸਿਹਤ ਵਿਭਾਗ ਵੱਲੋਂ ਈਟ ਰਾਈਟ ਵਾਕਾਥਾਨ ਅਤੇ ਮੇਲੇ ਵਿੱਚ ਸ਼ਾਮਿਲ ਹੋਣ ਲਈ ਮੁਨਾਦੀ ਕਰਨ ਵਾਸਤੇ ਸਿਵਲ ਸਰਜਨ ਦਫਤਰ ਤੋਂ 2 ਰਿਕਸ਼ਿਆਂ ਨੂੰ ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਸ ਮੋਕੇ ਉਨ੍ਹਾਂ ਕਿਹਾ ਕਿ ਫੂਡ ਅਤੇ ਡਰੁਗ ਐਡਮਿਨਿਸਟ੍ਰੇਸ਼ਨ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਪਟਿਆਲਾ ਦੁਆਰਾ ਮਿਤੀ 20-02-2025 ਨੂੰ ਆਯੋਜਿਤ ਕੀਤੇ ਜਾ ਰਹੇ ਈਚ ਰਾਈਟ ਵਾਕਾਥੋਨ ਪਾਰਕ ਮੈਨ ਬਾਜਾਰ, ਨੇੜੇ ਸਿਵਲ ਡਿਸਪੈਂਸਰੀ ਤ੍ਰਿਪੜੀ ਵਿਖੇ ਸਵੇਰੇ ਸੱਤ ਵਜੇ ਤੋਂ ਵਾਕਾਥਾਨ ਦੀ ਸਮਾਪਤੀ ਤੱਕ ਅਤੇ ਈਟ ਰਾਈਟ ਮੇਲਾ ਵੀ ਇਸੇ ਥਾਂ ਤੇ ਦਸ ਵਜੇ ਤੋਂ ਚਾਰ ਵਜੇ ਤੱਕ ਲਗਾਇਆ ਜਾ ਰਿਹਾ ਹੈ । ਇਸ ਮੌਕੇ ਨੁੱਕੜ ਨਾਟਕ ਈਟ ਰਾਈਟ ਸੈਲਫੀ ਪੁਆਇੰਟ, ਸੱਭਿਆਚਾਰਕ ਪ੍ਰੋਗਰਾਮ, ਜਿਲ੍ਹਾ ਪਟਿਆਲਾ ਦੇ ਪ੍ਰਸਿੱਧ ਭੋਜਨ ਦੇ ਫੂਡ ਸਟਾਲ, ਫੂਡ ਸੇਫਟੀ ਆਨ ਵੀਲਸ ਪ੍ਰਦਰਸ਼ਨੀ, ਰਿਟੈਲਸ ਦੇ ਸਟਾਲ ਅਤੇ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ । ਇਸ ਮੇਲੇ ਦੇ ਮੁਖ ਮਹਿਮਾਨ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਜੀ ਹਨ । ਇਸ ਮੌਕੇ ਸ਼ਹਿਰ ਵਾਸੀਆਂ ਨੂੰ ਉਹਨਾਂ ਨੇ ਮੇਲੇ ਵਿੱਚ ਸ਼ਾਮਲ ਹੋਣ ਲਈ ਸੱਦਾ ਵੀ ਦਿੱਤਾ । ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਬਲਕਾਰ ਸਿੰਘ, ਫੂਡ ਸੇਫਟੀ ਅਫਸਰ ਤਰੁਨ ਬਾਂਸਲ ਅਤੇ ਤੁਸ਼ਾਨ ਬਾਂਸਲ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ ਅਤੇ ਜਸਜੀਤ ਕੌਰ, ਜਿਲ੍ਹਾ ਬੀ. ਸੀ. ਸੀ. ਕੁਆਰਡੀਨੇਟਰ ਜਸਵੀਰ ਕੌਰ ਅਤੇ ਸਮੂਹ ਸਟਾਫ ਹਾਜਰ ਸਨ ।