
ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਅਤੇ ਸਹਾਇਕ ਮਲੇਰੀਆ ਅਫਸਰ ਸ੍ਰੀ ਗੁਰਜੰਟ ਸਿੰਘ ਹੋਏ ਸੇਵਾ ਮੁਕਤ
- by Jasbeer Singh
- December 31, 2024

ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਅਤੇ ਸਹਾਇਕ ਮਲੇਰੀਆ ਅਫਸਰ ਸ੍ਰੀ ਗੁਰਜੰਟ ਸਿੰਘ ਹੋਏ ਸੇਵਾ ਮੁਕਤ ਸੇਵਾ ਮੁਕਤੀ ਤੇ ਸਿਹਤ ਸਟਾਫ ਵੱਲੋਂ ਡਾ. ਜਤਿੰਦਰ ਕਾਂਸਲ ਅਤੇ ਸ੍ਰੀ ਗੁਰਜੰਟ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ ਪਟਿਆਲਾ 31 ਦਸੰਬਰ : ਸਿਵਲ ਸਰਜਨ ਪਟਿਆਲਾ ਡਾ. ਜਤਿੰਦਰ ਕਾਂਸਲ ਅਤੇ ਸ੍ਰੀ ਗੁਰਜੰਟ ਸਿੰਘ ਸਹਾਇਕ ਮਲੇਰੀਆਂ ਅਫਸਰ ਅੱਜ ਆਪਣੀ 58 ਸਾਲ ਦੀ ਉਮਰ ਪੁਰੀ ਕਰਨ ਤੇਂ ਸਰਕਾਰੀ ਨੌਕਰੀ ਤੋਂ ਸਿਹਤ ਵਿਭਾਗ ਵਿਚੋਂ ਸੇਵਾ ਮੁਕਤ ਹੋ ਗਏ ਹਨ। ਸੇਵਾ ਮੁਕਤੀ ਦੇ ਮੌਕੇ ਤੇ ਸਮੂਹ ਸਿਹਤ ਸਟਾਫ ਵੱਲੋਂ ਉੁਹਨਾਂ ਨੁੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ । ਪਾਰਟੀ ਮੌਕੇ ਬੋਲਦਿਆਂ ਮੈਡੀਕਲ ਸੁਪਰਡੈਂਟ ਡਾ.ਜਗਪਾਲਇੰਦਰ ਸਿੰਘ ਅਤੇ ਸਹਾਇਕ ਸਿਵਲ ਸਰਜਨ ਡਾ. ਰਚਨਾ ਨੇ ਦੱਸਿਆ ਕਿ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਲਗਭਗ 32 ਸਾਲ ਦੀਆਂ ਸਰਕਾਰੀ ਸੇਵਾਵਾਂ ਦੇ ਕੇ ਆਪਣੇ ਅਹੁਦੇ ਤੋਂ ਬੇਦਾਗ ਅਤੇ ਇਮਾਨਦਾਰ ਅਫਸਰ ਦੇ ਤੌਰ ਤੇ ਰਿਟਾਇਰ ਹੋਏ ਹਨ।ਉਹਨਾਂ ਕਿਹਾ ਕਿ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਆਪਣੀ ਅਣਥੱਕ ਮਿਹਨਤ ਦੇ ਨਾਲ ਸਮੂਹ ਸਿਹਤ ਪ੍ਰੋਗਰਾਮਾਂ ਨੁੰ ਜਿਲੇ੍ ਵਿੱਚ ਲਾਗੂ ਕਰਵਾ ਕੇ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ । ਉਹਨਾਂ ਨੇ ਹਮੇਸ਼ਾ ਹੀ ਸਰਕਾਰੀ ਨੌਕਰੀ ਦੋਰਾਨ ਕੰਮ ਨੂੰ ਪਹਿਲ ਦੇ ਕੇ ਲੋਕਾਂ ਦੀਆਂ ਸਿਹਤ ਸਮਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ।ਡਿੳਟੀ ਦੋਰਾਣ ਜਿਥੇ ਉਹਨਾਂ ਇੱਕ ਚੰਗੇ ਪ੍ਰਸਾਸ਼ਨਕ ਅਧਿਕਾਰੀ ਵੱਜੋਂ ਕੰਮ ਕੀਤਾ । ਜਿਲਾ ਸਹਾਇਕ ਸਿਹਤ ਅਫਸਰ ਅਫਸਰ ਡਾ. ਐਸ. ਜੇ. ਸਿੰਘ ਨੇ ਦੱਸਿਆ ਕਿ ਸ੍ਰੀ ਗੁਰਜੰਟ ਸਿੰਘ ਜੋ ਕਿ ਸਹਾਇਕ ਮਲੇਰੀਆ ਅਫਸਰ ਵੱਜੋ ਰਿਟਾਇਰ ਹੋਏ ਹਨ ।ਉਹਨਾਂ ਨੇ ਲਗਭਗ 37 ਸਾਲ 10 ਮਹੀਨੇ ਅਪਣੀਆਂ ਅਪਣੀਆਂ ਸੇਵਾਂਵਾਂ ਦਿੱਤੀਆ ਹਨ । ਉਹਨਾਂ ਬਹੁਤ ਇਮਾਨਦਾਰੀ ਅਤੇ ਅਣਥੱਕ ਮਿਹਨਤ ਨਾਲ ਅਪਣੀ ਡਿੳੈਟੀ ਕੀਤੀ ਅਤੇ ਸਿਹਤ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਹਰ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ। । ਸਮੂਹ ਪ੍ਰੋਗਰਾਮ ਅਫਸਰਾਂ ਵੱਲੋਂ ਆਪਣੇ ਭਾਸ਼ਣ ਵਿੱਚ ਜਿਥੇ ਸਾਰਿਆਂ ਨੂੰ ਰਿਟਾਇਰਮੈਂਟ ਮੋਕੇ ਵਧਾਈ ਦਿੱਤੀ, ਉਥੇ ਪ੍ਰਮਾਤਮਾ ਅੱਗੇ ਉਹਨਾਂ ਦੀ ਲੰਬੀ ਉਮਰ ਅਤੇ ਹਮੇਸ਼ਾ ਚੜਦੀ ਕਲਾ ਵਿੱਚ ਰਹਿਣ ਦੀ ਕਾਮਨਾ ਕੀਤੀ । ਸਮੂਹ ਸਟਾਫ ਵੱਲੋਂ ਉਹਨਾਂ ਨੂੰ ਸਨਮਾਨ ਚਿੰਨ ਭੇਂਟ ਕੀਤਾ ਗਿਆ। ਇਸ ਮੋਕੇ ਸਮੂਹ ਸਿਹਤ ਪ੍ਰੌਗਰਾਮ ਅਫਸਰ ਅਤੇ ਦਫਤਰੀ ਸਟਾਫ ਵੀ ਹਾਜਰ ਸੀ ।
Related Post
Popular News
Hot Categories
Subscribe To Our Newsletter
No spam, notifications only about new products, updates.