
ਸਿਵਲ ਸਰਜਨ ਡਾ. ਸੰਜੇ ਗੋਇਲ ਨੂੰ ਅਹੁਦਾ ਸੰਭਾਲਣ ’ਤੇ ਕੀਤਾ ਸਨਮਾਨਿਤ
- by Jasbeer Singh
- May 6, 2024

ਪਟਿਆਲਾ, 6 ਮਈ (ਜਸਬੀਰ)-ਸਿਵਲ ਸਰਜਨ ਡਾ. ਸੰਜੇ ਗੋਇਲ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਡਾ. ਗੁਰਪ੍ਰੀਤ ਕੌਰ ਜ਼ਿਲਾ ਟੀਕਾਕਰਨ ਅਫਸਰ, ਪਰਵਿੰਦਰ ਸ਼ਰਮਾ, ਕੁਲਦੀਪ ਕੌਰ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਵਾਹਲਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਕਤ ਅਧਿਕਾਰੀਆਂ ਨੇ ਕਿਹਾ ਕਿ ਡਾ. ਸੰਜੇ ਗੋਇਲ ਨੇ ਹਮੇਸ਼ਾ ਆਪਣਾ ਕੰਮ ਇਮਾਨਦਾਰੀ ਨਾਲ ਕੀਤਾ ਹੈ। ਉਨ੍ਹਾਂ ਦੀਆਂ ਬਿਹਤਰੀਨ ਸੇਵਾਵਾਂ ਨੂੰ ਦੇਖਦੇ ਹੋਏ ਵੀ ਡਾ. ਸੰਜੇ ਗੋਇਲ ਨੂੰ ਪਟਿਆਲਾ ਦਾ ਸਿਵਲ ਸਰਜਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸਟਾਫ ਡਾ. ਗੋਇਲ ਨਾਲ ਮਿਲ ਕੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੂਰੀ ਕੋਸ਼ਿਸ਼ ਕਰੇਗਾ। ਇਸ ਮੌਕੇ ਨਵ ਨਿਯੁਕਤ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਆਪ ਸਰਕਾਰ ਵਲੋਂ ਸਿਹਤ ਦੇ ਖੇਤਰ ਵਿਚ ਬਿਹਤਰੀਨ ਕੰਮ ਕੀਤਾ ਗਿਆ ਹੈ ਅਤੇ ਜਿਥੋਂ ਤੱਕ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ ਤੇ ਲੋਕਾਂ ਨੂੰ ਜ਼ਿਅਦਾ ਤੋਂ ਜ਼ਿਆਦਾ ਸਿਹਤ ਸਹੂਲਤਾਂ ਦੇਣ ਦੀ ਗੱਲ ਹੈ, ਉਹ ਸਾਰੇ ਸਟਾਫ ਅਤੇ ਅਧਿਕਾਰੀਆਂ ਨਾਲ ਮਿਲ ਕੇ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਹਮੇਸ਼ਾ ਹੀ ਇਕ ਟੀਮ ਦੀ ਤਰ੍ਹਾਂ ਕੰਮ ਕਰਦਾ ਰਿਹਾ ਹੈ ਅਤੇ ਹੁਣ ਵੀ ਟੀਮ ਦੀ ਤਰ੍ਹਾਂ ਕੰਮ ਕਰੇਗਾ। ਡਾ. ਸੰਜੇ ਗੋਇਲ ਨੇ ਕਿਹਾ ਕਿ ਸਰਕਾਰ ਦੇ ਆਮ ਆਦਮੀ ਕਲੀਨਿਕ, ਸਿਹਤ ਕ੍ਰਾਂਤੀ ਵਰਗੇ ਵੱਡੇ ਪੋ੍ਰਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ ਤਾਂ ਕਿ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਇਸ ਦਾ ਲਾਭ ਮਿਲ ਸਕੇ ਕਿਉਕਿ ਇਸ ਸਮੇਂ ਸਿਹਤ ਵਿਭਾਗ ਪੂਰੇ ਦੇਸ਼ ਵਿਚ ਪੰਜਾਬ ਦਾ ਅਜਿਹਾ ਸਿਹਤ ਵਿਭਾਗ ਹੈ ਜੋ ਲੋਕਾਂ ਦੇ ਘਰਾਂ ਤੱਕ ਸਿਹਤ ਸਹੂਲਤਾਂ ਪਹੁੰਚਾ ਰਿਹਾ ਹੈ। ਡਾ. ਸੰਜੇ ਗੋਇਲ ਨੇ ਸਨਮਾਨਿਤ ਕਰਨ ਵਾਲੇ ਸਮੁੱਚੇ ਅਧਿਕਾਰੀਆਂ ਦਾ ਧੰਨਵਾਦ ਕੀਤਾ।