post

Jasbeer Singh

(Chief Editor)

Punjab

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 24 ਜਨਵਰੀ ਤੱਕ ਜਮ੍ਹਾ ਕਰਵਾਏ ਜਾ ਸਕਣਗੇ

post-img

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 24 ਜਨਵਰੀ ਤੱਕ ਜਮ੍ਹਾ ਕਰਵਾਏ ਜਾ ਸਕਣਗੇ : ਡਿਪਟੀ ਕਮਿਸ਼ਨਰ ਸੰਗਰੂਰ, 3 ਜਨਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ-2025 ਲਈ ਮਿਤੀ 21.10.2023 ਤੋਂ ਮਿਤੀ 15.12.2024 ਤੱਕ ਸਬੰਧਤ ਰਿਵਾਈਜਿੰਗ ਅਥਾਰਿਟੀਜ਼ ਕੋਲ ਪ੍ਰਾਪਤ ਹੋਏ ਫਾਰਮਾਂ ਦੇ ਅਧਾਰ ਤੇ ਤਿਆਰ ਕੀਤੀ ਗਈ ਐਸ. ਜੀ. ਪੀ. ਸੀ. ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹਦਾਇਤਾਂ ਅਨੁਸਾਰ ਮਿਤੀ 03.01.2025 ਨੂੰ ਜਿਲ੍ਹਾ ਸੰਗਰੂਰ ਵਿੱਚ ਕਰਵਾ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਤਿਆਰ ਕੀਤੀ ਗਈ ਡਰਾਫਟ ਐਸ. ਜੀ. ਪੀ. ਸੀ. ਵੋਟਰ ਸੂਚੀ ਸਮੂਹ ਰਿਵਾਈਜ਼ਿੰਗ ਅਥਾਰਟੀਜ਼/ਰਿਟਰਨਿੰਗ ਅਫਸਰਾਂ ਦੇ ਦਫਤਰਾਂ, ਸਮੂਹ ਨੋਟੀਫਾਈਡ ਸਿੱਖ ਗੁਰਦੁਆਰਿਆ, ਪਿੰਡਾਂ ਵਿਚ ਸਬੰਧਤ ਪਟਵਾਰ ਹਲਕਿਆਂ ਦੇ ਪਟਵਾਰੀਆਂ ਅਤੇ ਸ਼ਹਿਰਾਂ ਵਿਚ ਨਗਰ ਕੌਂਸਲ ਦੇ ਕਰਮਚਾਰੀਆਂ ਪਾਸ ਦੇਖਣ ਲਈ ਉਪਲਬੱਧ ਹੈ । ਉਨ੍ਹਾਂ ਦੱਸਿਆ ਕਿ ਐਸ. ਜੀ. ਪੀ. ਸੀ. ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਸ਼ਡਿਊਲ ਅਨੁਸਾਰ 03.01.2025 ਤੋਂ 24.01.2025 ਤੱਕ ਦਾਅਵੇ ਅਤੇ ਇਤਰਾਜ ਸਮੂਹ ਰਿਵਾਈਜਿੰਗ ਅਥਾਰਿਟੀਜ ਵੱਲੋਂ ਪ੍ਰਾਪਤ ਕੀਤੇ ਜਾਣੇ ਹਨ । ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਜੇਕਰ ਕਿਸੇ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਸਬੰਧੀ ਕੋਈ ਦਾਅਵਾ (ਫਾਰਮ 1 ਕੇਸਾਧਾਰੀ ਸਿੱਖ ਲਈ) ਅਤੇ ਇਤਰਾਜ (ਦਰਖਾਸਤ ਰਾਹੀਂ 3 ਪੜਤਾਂ ਵਿੱਚ) ਜਮ੍ਹਾ ਕਰਵਾਉਣਾ ਹੈ ਤਾਂ ਸਬੰਧਤ ਰਿਵਾਈਜਿੰਗ ਅਥਾਰਿਟੀ ਕੋਲ ਮਿਤੀ 24.01.2025 ਤੱਕ ਦਿੱਤਾ ਜਾ ਸਕਦਾ ਹੈ । ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ, ਜ਼ਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਚੋਣ ਬੋਰਡ ਹਲਕਿਆਂ ਸਬੰਧੀ ਲਾਏ ਗਏ ਰਿਵਾਈਜਿੰਗ ਅਥਾਰਟੀ ਅਫਸਰਾਂ ਗੁਰਦੁਆਰਾ ਚੋਣ ਬੋਰਡ ਹਲਕਾ 41-ਮੂਣਕ ਲਈ ਉਪ ਮੰਡਲ ਮੈਜਿਸਟਰੇਟ, ਮੂਣਕ, ਗੁਰਦੁਆਰਾ ਚੋਣ ਬੋਰਡ ਹਲਕਾ 42-ਸੁਨਾਮ ਲਈ ਉਪ-ਮੰਡਲ ਮੈਜਿਸਟਰੇਟ, ਸੁਨਾਮ, ਗੁਰਦੁਆਰਾ ਚੋਣ ਬੋਰਡ ਹਲਕਾ 43-ਲੌਂਗੋਵਾਲ ਲਈ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ, ਗੁਰਦੁਆਰਾ ਚੋਣ ਬੋਰਡ ਹਲਕਾ 47-ਧੂਰੀ ਲਈ ਉਪ ਮੰਡਲ ਮੈਜਿਸਟਰੇਟ ਧੂਰੀ, ਗੁਰਦੁਆਰਾ ਚੋਣ ਹਲਕਾ 50-ਸੰਗਰੂਰ ਲਈ ਉਪ-ਮੰਡਲ ਮੈਜਿਸਟਰੇਟ ਸੰਗਰੂਰ ਅਤੇ ਗੁਰਦੁਆਰਾ ਚੋਣ ਬੋਰਡ ਹਲਕਾ 51- ਦਿੜ੍ਹਬਾ ਲਈ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਦੇ ਦਫਤਰਾਂ ਵਿੱਚ ਦਿੱਤੇ ਜਾ ਸਕਦੇ ਹਨ ।

Related Post