post

Jasbeer Singh

(Chief Editor)

crime

ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ

post-img

ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਜਲੰਧਰ : ਜਲੰਧਰ `ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਜਲੰਧਰ ਦੇ ਥਾਣਾ ਸਦਰ ਅਧੀਨ ਪਿੰਡ ਕੰਗਣੀਵਾਲ `ਚ ਹੋਈ, ਜਿਸ ਦੌਰਾਨ ਦੋਵਾਂ ਪਾਸਿਆਂਂ ਤੋਂ ਘੱਟੋ-ਘੱਟ 50 ਦੇ ਕਰੀਬ ਰਾਊਂਡ ਫਾਇਰ ਹੋਏ। ਮੁੱਠਭੇੜ ਪਿੱਛੋਂ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ, ਜਦਕਿ ਗੈਂਗਸਟਰਾਂ ਦੀ ਗੋਲੀ ਲੱਗਣ ਕਾਰਨ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਟਵਿੱਟਰ ਐਕਸ `ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਲੰਡਾ ਗੈਂਗ ਦੇ ਗੁਰਗੇ ਹਨ। ਉਨ੍ਹਾਂ ਦੱਸਿਆ ਕਿ ਮੁੱਠਭੇੜ ਵਿੱਚ ਪੁਲਿਸ ਦੇ ਦੋ ਮੁਲਾਜ਼ਮਾਂ ਨੂੰ ਵੀ ਗੋਲੀ ਲੱਗੀ ਹੈ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ, ਜਿਨ੍ਹਾਂ ਕੋਲੋਂ 7 ਪਿਸਤੌਲਾਂ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ।

Related Post