ਮਾਨਸਾ : ਮਾਨਸਾ ’ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ’ਚ ਸੁਰਖਿਆ ਲਈ ਤਾਇਨਾਤ ਕਮਾਂਡੋ ਆਪਸ ’ਚ ਭਿੜ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਦੋ ਮੁਲਾਜ਼ਮਾਂ ਨੇ ਨਾਲ ਦੇ ਕਮਾਂਡੋ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ’ਚ ਗੰਨਮੈਨ ਗੁਰਦੀਪ ਗੰਭੀਰ ਰੂਪ ’ਚ ਜਖ਼ਮੀ ਹੋ ਗਿਆ।ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਆਪਣੇ ਕਮਰੇ ’ਚ ਸੁੱਤੇ ਪੰਜਾਬ ਪੁਲਿਸ ਦੇ ਕਮਾਂਡੋਆਂ ਵਿਚਾਲੇ ਕਿਸੇ ਗੱਲ ਨੂੰ ਲੈਕੇ ਤਕਰਾਰਬਾਜ਼ੀ ਤੋਂ ਬਾਅਦ ਝੜਪ ਹੋ ਗਈ। ਮੌਕੇ ’ਤੇ ਜਖ਼ਮੀ ਗੰਨਮੈਨ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਕਮਾਂਡੋਆਂ ਦੀ ਆਪਸੀ ਲੜਾਈ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ, ਪਰ ਪੁਲਿਸ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉੱਧਰ ਜਖ਼ਮੀ ਹੋਏ ਗੁਰਦੀਪ ਦਾ ਇਲਾਜ ਕਰ ਰਹੇ ਡਾਕਟਰ ਕਮਲਦੀਪ ਸਿੰਘ ਦਾ ਕਹਿਣਾ ਹੈ ਕਿ ਸਿਰ ’ਤੇ ਗੰਭੀਰ ਸੱਟ ਲੱਗੀ ਹੈ, ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉੱਧਰ ਡੀਐੱਸਪੀ ਗੁਰਪ੍ਰੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਲੜਨ ਵਾਲੇ ਕਮਾਂਡੋਆਂ ’ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਹਾਲ ਦੀ ਘੜੀ ਸੁਰਖਿਆਂ ਦੇ ਪੱਖ ਨੂੰ ਵੇਖਦਿਆਂ ਗੰਨਮੈਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।

