ਮੱਧ ਪੂਰਬੀ ਦੇਸ਼ਾਂ ਵਿਚ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਕੀਤੀਆਂ ਰੱਦ
- by Jasbeer Singh
- March 16, 2026
ਮੱਧ ਪੂਰਬੀ ਦੇਸ਼ਾਂ ਵਿਚ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਕੀਤੀਆਂ ਰੱਦ ਲੁਧਿਆਣਾ, 16 ਮਾਰਚ 2026 : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਵਲੋਂ ਮੱਧ ਪੂਰਬੀ ਦੇਸ਼ਾਂ ਵਿਚ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਲਏ ਜਾਣ ਬਾਰੇ ਸਮਾਚਾਰ ਮਿਲਿਆ ਹੈ । ਕਿਹੜੇ ਕਿਹੜੇ ਦੇਸ਼ਾਂ ਵਿਚ ਕੀਤੀਆਂ ਹਨ ਪ੍ਰੀਖਿਆਵਾਂ ਰੱਦ ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ ਮੱਧ ਪੂਰਬੀ ਦੇਸ਼ਾਂ ਵਿਚ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਮਹੱਤਵਪੂਰਨ ਫੈਸਲਾ ਲਿਆ ਹੈ। ਬੋਰਡ ਦੁਆਰਾ ਜਾਰੀ ਕੀਤੇ ਗਏ ਤਾਜ਼ਾ ਸਰਕੂਲਰ ਦੇ ਅਨੁਸਾਰ ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਤੇ ਯੂ. ਏ. ਈ. ਵਿਚ 16 ਮਾਰਚ ਤੋਂ 10 ਅਪ੍ਰੈਲ ਤੱਕ ਨਿਰਧਾਰਤ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ । ਇਹ ਫੈਸਲਾ ਪ੍ਰਭਾਵਿਤ ਦੇਸ਼ਾਂ ਦੇ ਸਕੂਲਾਂ ਤੇ ਅਧਿਕਾਰੀਆਂ ਤੋਂ ਪ੍ਰਾਪਤ ਫੀਡਬੈਕ ਤੇ ਬੇਨਤੀਆਂ ਦੇ ਆਧਾਰ `ਤੇ ਲਿਆ ਗਿਆ ਹੈ । ਕਿਸ ਨੇ ਕੀਤਾ ਹੈ ਨੋਟਿਸ ਜਾਰੀ ਬੋਰਡ ਨੇ 1, 3, 5, 7 ਤੇ 9 ਮਾਰਚ ਨੂੰ ਰਾਹੀਂ ਪਹਿਲਾਂ ਮੁਲਤਵੀ ਕੀਤੀਆਂ ਗਈਆਂ ਪ੍ਰੀਖਿਆਵਾਂ ਨੂੰ ਵੀ ਰੱਦ ਮੰਨਿਆ ਜਾਵੇਗਾ । ਬੋਰਡ ਜਲਦੀ ਹੀ ਇਨ੍ਹਾਂ ਦੇਸ਼ਾਂ ਦੇ ਵਿਦਿਆਰਥੀਆਂ ਲਈ ਨਤੀਜੇ ਐਲਾਨਣ ਦੀ ਪ੍ਰਕਿਰਿਆ ਸਬੰਧੀ ਵੱਖਰੀ ਜਾਣਕਾਰੀ ਪ੍ਰਦਾਨ ਕਰੇਗਾ। ਡਾ. ਸੰਯਮ ਭਾਰਦਵਾਜ (ਪ੍ਰੀਖਿਆਵਾਂ ਕੰਟਰੋਲਰ) ਨੇ ਇਸ ਸਬੰਧ ਵਿਚ ਇਕ ਨੋਟਿਸ ਜਾਰੀ ਕੀਤਾ ਹੈ।
