post

Jasbeer Singh

(Chief Editor)

Crime

12ਵੀਂ ਜਮਾਤ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਹੋਇਆ ਕਤਲ

post-img

12ਵੀਂ ਜਮਾਤ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਹੋਇਆ ਕਤਲ ਫਤਿਹਗੜ੍ਹ ਸਾਹਿਬ, 27 ਜਨਵਰੀ 2026 : ਜਿ਼ਲਾ ਫਤਿਹਗੜ੍ਹ ਸਾਹਿਬ ਦੇ ਖੇਤਰ ਖਮਾਣੋਂ ਦੇ ਇੱਕ ਨਿੱਜੀ ਸਕੂਲ ਵਿਚ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹੈ ਇਹ ਵਿਦਿਆਰਥੀ ਭਰੋਸੇਯੋਗ ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜਿਸ 12ਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ ਦਾ ਕਤਲ ਉਸਦੇ ਆਪਣੇ ਹੀ ਦੋਸਤ ਵਲੋਂ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ ਦਾ ਨਾਮ ਮਾਨਵਿੰਦਰ ਸਿੰਘ ਉਰਫ ਮਾਨ ਪੁੱਤਰ ਹਰਦੀਪ ਸਿੰਘ ਹੈਪੀ ਹੈ ਜਿਸਦੀ ਉਮਰ 19 ਸਾਲ ਦੱਸੀ ਜਾ ਰਹੀ ਹੈ । ਉਕਤ ਵਿਦਿਆਰਥੀ ਜੋ ਕਿ ਇਕ ਪ੍ਰਾਈਵੇਟ ਸਕੂਲ ਵਿਚ ਬਾਰਵੀਂ ਜਮਾਤ ਵਿਚ ਮੈਡੀਕਲ ਦਾ ਵਿਦਿਆਰਥੀ ਸੀ, ਦਾ ਮਾਮੂਲੀ ਤਕਰਾਰ ਬਾਅਦ ਦੋਸਤਾ ਨੇ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਾਨਵਿੰਦਰ ਸਿੰਘ ਦੇ ਚਾਚੇ ਨੇ ਕੀ ਦੱਸਿਆ ਮੌਤ ਦੇ ਘਾਟ ਉਤਰੇ ਮਾਨਵਿੰਦਰ ਸਿੰਘ ਦੇ ਚਾਚਾ ਸੁਰਿੰਦਰ ਸਿੰਘ ਸਿੰਦਾ ਨੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਹ ਖੰਨਾ ਰੋਡ ਤੇ ਖੜਾ ਸੀ ਜਿਵੇਂ ਹੀ ਉਨ੍ਹਾਂ ਨੂੰ ਰੌਲਾ ਪੈਣ ਦੀ ਆਵਾਜ਼ ਸੁਣੀ ਤਾਂ ਉਹ ਘਟਨਾ ਵਾਲੀ ਥਾਂ ਤੇ ਪਹੁੰਚਿਆ ਜਿੱਥੇ ਉਸ ਦੇ ਭਤੀਜੇ ਨੂੰ ਉਸ ਦੇ ਦੋਸਤਾਂ ਨੇ ਕਿਰਚ ਨਾਲ ਹਮਲਾ ਕਰਕੇ ਮੌਕੇ ਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ। ਫਿਲਹਾਲ ਥਾਣਾ ਖਮਾਣੋ ਦੇ ਮੁੱਖ ਅਫਸਰ ਸੁਰੇਸ਼ ਕੁਮਾਰ ਨੇ ਇਸ ਘਟਨਾ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਪੁਲਿਸ ਨੇ ਦੋ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Related Post

Instagram