post

Jasbeer Singh

(Chief Editor)

Patiala News

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਚਲਾਈ ਸਫਾਈ ਮੁਹਿੰਮ

post-img

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਚਲਾਈ ਸਫਾਈ ਮੁਹਿੰਮ ਸੰਗਰੂਰ : ‘ਸਵੱਛਤਾ ਹੀ ਸੇਵਾ’ ਮੁਹਿੰਮ ਦੇ ਤਹਿਤ ਨਹਿਰੂ ਯੁਵਾ ਕੇਂਦਰ ਸੰਗਰੂਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਬੇਗਮਪੁਰਾ ਕਲੱਬ ਬਟੜਿਆਣਾ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਸਫਾਈ ਦੀ ਮੁਹਿੰਮ ਚਲਾਈ ਗਈ। ਜ਼ਿਲ੍ਹਾ ਨੌਜਵਾਨ ਅਧਿਕਾਰੀ ਰਾਹੁਲ ਸੈਣੀ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਵੱਛਤਾ ਦੀ ਸਹੁੰ ਚੁੱਕ ਕੇ ਕੀਤੀ ਗਈ ਤੇ ਨਹਿਰੂ ਯੁਵਾ ਕੇਂਦਰ ਵੱਲੋਂ ਸਾਰੇ ਪ੍ਰਤੀਯੋਗੀਆਂ ਨੂੰ ਕੈਪਸ ਵੰਡੇ ਗਏ। ਇਸ ਤੋਂ ਬਾਅਦ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਅਤੇ ਕਲੱਬ ਮੈਂਬਰਾਂ ਨੇ ਰੇਲਵੇ ਸਟੇਸ਼ਨ ਪਲੇਟਫਾਰਮ ਅਤੇ ਰੇਲਵੇ ਟਰੈਕ ਤੋਂ ਪਲਾਸਟਿਕ ਦੀਆਂ ਬੋਤਲਾਂ ਪਲਾਸਟਿਕ ਬੈਗ ਅਤੇ ਹੋਰ ਪਲਾਸਟਿਕ ਦਾ ਕੂੜਾ ਇਕੱਠਾ ਕੀਤਾ ਗਿਆ। ਜ਼ਿਲ੍ਹਾ ਯੂਥ ਅਫਸਰ ਰਾਹੁਲ ਸੈਣੀ ਨੇ ਦੱਸਿਆ ਕਿ ਇਹ ਪ੍ਰੋਗਰਾਮ 17 ਸਤੰਬਰ 2024 ਤੋਂ 2 ਅਕਤੂਬਰ 2024 ਤੱਕ ਪੂਰੇ ਸੰਗਰੂਰ ਜ਼ਿਲ੍ਹੇ ‘ਚ ਯੂਥ ਕਲੱਬਾਂ ਯੂਥ ਵਲੰਟੀਅਰਾਂ ਅਤੇ ਮਾਈ ਭਾਰਤ ਵਲੰਟੀਅਰਾਂ ਅਤੇ ਨਾਗਰਿਕਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ। ਇਸ ਸਫ਼ਾਈ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਯੁਵਾ ਅਧਿਕਾਰੀ ਨੇ ਸਥਾਨਕ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਹ ਮੁਹਿੰਮ ‘ਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਅਤੇ ਇਸ ਦੀ ਬਜਾਏ ਧਾਤੂ ਦੀਆਂ ਬੋਤਲਾਂ ਅਤੇ ਕੱਪੜੇ ਦੇ ਬੈਗ ਦੀ ਵਰਤੋਂ ਕਰਨ। ਉਹਨਾਂ ਜ਼ਿਲ੍ਹਾ ਯੂਥ ਅਫਸਰ ਵੱਲੋਂ ਪਲਾਸਟਿਕ ਦੇ ਵਾਤਾਵਰਨ ਅਤੇ ਮਨੁੱਖ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਰਾਹੁਲ ਸੈਣੀ ਨੇ ਦੱਸਿਆ ਕਿ ਹੁਣ ਤੱਕ ਨਹਿਰੂ ਯੁਵਾ ਕੇਂਦਰ ਵੱਲੋਂ ਯੂਥ ਕਲੱਬਾਂ ਦੇ ਸਹਿਯੋਗ ਨਾਲ ਸੰਗਰੂਰ ਜਿਲੇ ਅੰਦਰ 100 ਤੋਂ ਵੱਧ ਥਾਵਾਂ ‘ਤੇ ਸਫਾਈ ਦੀ ਮੁਹਿੰਮ ਚਲਾਈ ਜਾ ਚੁੱਕੀ ਹੈ ਸਵੱਛਤਾ ਹੀ ਸੇਵਾ ਮੁਹਿੰਮ ਦਾ ਮੁੱਖ ਉਦੇਸ਼ ਕੂੜਾ ਮੁੱਖ ਤੌਰ ਤੇ ਸਿੰਗਲ ਯੂਜ ਪਲਾਸਟਿਕ ਨੂੰ ਸਾਫ ਕਰਨਾ ਤੇ ਜਾਗਰੂਕਤਾ ਪੈਦਾ ਕਰਨਾ ਅਤੇ ਦੇਸ਼ ਨੂੰ ਪਲਾਸਟਿਕ ਮੁਕਤ ਬਣਾਉਣਾ ਹੈ। ਇਸ ਮੌਕੇ ਗੁਰੂ ਰਵਿਦਾਸ ਬੇਗਮਪੁਰਾ ਕਲੱਬ ਬੱਟੜਿਆਣਾ ਦੇ ਪ੍ਰਧਾਨ ਜਤਿੰਦਰ ਸਿੰਘ ਯੁਵਕ ਸੇਵਾਵਾਂ ਕਲੱਬ ਫਤਿਹਗੜ੍ਹ ਛੰਨਾ ਦੇ ਹਰਵਿੰਦਰ ਸਿੰਘ ਅਤੇ ਰੇਲਵੇ ਸਟੇਸ਼ਨ ਦੇ ਥਾਣੇ ਦੇ ਇੰਚਾਰਜ ਅਤੇ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਵੀ ਇਸ ਪ੍ਰੋਗਰਾਮ ਵਿੱਚ ਮੌਜੂਦ ਸਨ।

Related Post