

ਭਾਰਤੀ ਵਿਦਿਆਰਥੀਆਂ ਲਈ ਦਰਵਾਜ਼ੇ ਬੰਦ ਕਰ ਰਿਹਾ ਕੈਨੇਡਾ : ਪੰਜਾਬੀਆ ਦੀ ਮਨਪਸੰਦ ਧਰਤੀ ਕੈਨੇਡਾ ਵਿਚ 2023 ਤੋ਼ ਆਖਰੀ ਮਹੀਨਿਆਂ ਦੌਰਾਨ ਕੈਨੇਡੀਅਨ ਸਰਕਾਰ ਨੇ ਕੌਮੀ ਵਿਦਿਆਰਥੀਆਂ ਦੀ ਗਿਣਤੀ ਤੇ ਕਾਬੂ ਪਾਉਣ ਲਈ ਸਖ਼ਤ ਕਦਮ ਚੁੱਕਦਿਆਂ ਵੀਜ਼ਾ ਪ੍ਰਣਾਲੀ ਪਹਿਲਾਂ ਨਾਲੋ਼ ਕਾਫੀ ਘਟਾ ਦਿੱਤੀ ਹੈ। ਕਿਉਂਕਿ ਵਧਦੀ ਆਬਾਦੀ ਕਾਰਨ ਕੈਨੇਡਾ ਵਿਚ ਰਿਹਾਇਸ਼, ਸਿਹਤ ਤੇ ਆਵਾਜਾਈ ਦੀਆਂ ਸਹੂਲਤਾਂ ਤੇ ਭਾਰੀ ਦਬਾਅ ਵਧਦਾ ਹੈ। ਕੈਨੇਡਾ ਜਿਸ ਨੇ ਭਾਰਤੀ ਵਿਦਿਆਰਥੀਆਂ ਨੂੰ ਸਟੱਡੀ ਪਰਮਿਟ ਜਾਰੀ ਕਰਨ ਵਿਚ ਵੱਡੀਆਂ ਕਟੌਤੀਆਂ ਕੀਤੀਆਂ ਹਨ ਨੇ ਸਾਲ 2025 ਦੀ ਪਹਿਲੀ ਤਿਮਾਹੀ ਵਿਚ ਭਾਰਤੀ ਵਿਦਿਆਰਥੀ ਪਰਮਿਟਾਂ ਵਿਚ 31 ਫੀਸਦੀ ਦੀ ਕਟੌਤੀ ਕੀਤੀ ਗਈ, ਜਿਸ ਦੌਰਾਨ ਜਨਵਰੀ ਤੋਂ ਮਾਰਚ 2025 ਦਰਮਿਆਨ ਸਿਰਫ਼ 30 ਹਜ਼ਾਰ 640 ਭਾਰਤੀ ਵਿਦਿਆਰਥੀਆਂ ਨੂੰ ਸਟੱਡੀ ਪਰਮਿਟ ਜਾਰੀ ਕੀਤੇ ਗਏ ਸਨ, ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਇਹ ਗਿਣਤੀ 44 ਹਜ਼ਾਰ 295 ਸੀ । ਇਹ ਗਿਰਾਵਟ ਅਜਿਹੇ ਸਮੇਂ ਦਰਜ ਕੀਤੀ ਗਈ ਹੈ ਜਦੋਂ ਕੈਨੇਡਾ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖ਼ਲੇ `ਤੇ ਪਾਬੰਦੀਆਂ ਲਗਾਤਾਰ ਵਧ ਰਹੀਆਂ ਹਨ । ਕੈਨੇਡੀਅਨ ਸਰਕਾਰ ਦੀਆਂ ਨਵੀਆਂ ਨੀਤੀਆਂ ਤੇ ਪਾਬੰਦੀਆਂ ਕਾਰਨ ਨਾ ਸਿਰਫ਼ ਭਾਰਤ ਸਗੋਂ ਦੂਜੇ ਦੇਸ਼ਾਂ ਦੀਆਂ ਵੀ ਵਿਦਿਆਰਥੀ ਵੀਜ਼ਾ ਦਰਾਂ ਘਟੀਆਂ ਹਨ। 2024 ਦੀ ਪਹਿਲੀ ਤਿਮਾਹੀ ਵਿਚ ਕੁੱਲ 1,21,070 ਸਟੱਡੀ ਪਰਮਿਟ ਜਾਰੀ ਕੀਤੇ ਗਏ ਸਨ, ਜਦੋਂ ਕਿ 2025 ਵਿਚ ਇਹ ਅੰਕੜਾ ਘੱਟ ਕੇ 96,015 ਰਹਿ ਗਿਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਭਵਿੱਖ ਵਿਚ ਇਹ ਗਿਰਾਵਟ ਹੋਰ ਵੀ ਡੂੰਘੀ ਹੋਣ ਦੀ ਸੰਭਾਵਨਾ ਹੈ।28 ਅਪ੍ਰੈਲ, 2025 ਨੂੰ ਹੋਈਆਂ ਸੰਘੀ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਮਾਰਕ ਕਾਰਨੀ ਸਰਕਾਰ ਵਿਚ ਵਾਪਸ ਆਏ ਅਤੇ ਉਨ੍ਹਾਂ ਨੇ ਖ਼ਾਸ ਤੌਰ `ਤੇ ਕਿਹਾ ਕਿ 2027 ਤਕ ਅੰਤਰਰਾਸ਼ਟਰੀ ਵਿਦਿਆਰਥੀਆਂ ਤੇ ਵਿਦੇਸ਼ੀ ਕਾਮਿਆਂ ਸਮੇਤ ਅਸਥਾਈ ਨਿਵਾਸੀਆਂ ਦੀ ਗਿਣਤੀ ਦੇਸ਼ ਦੀ ਕੁੱਲ ਆਬਾਦੀ ਦੇ 5% ਤੋਂ ਵੱਧ ਨਹੀਂ ਹੋਵੇਗੀ। ਉਨ੍ਹਾਂ ਦਾ ਰੁਖ਼ ਦਰਸਾਉਂਦਾ ਹੈ ਕਿ ਇਸ ਸਮੇਂ ਇਨ੍ਹਾਂ ਨੀਤੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
Related Post
Popular News
Hot Categories
Subscribe To Our Newsletter
No spam, notifications only about new products, updates.