post

Jasbeer Singh

(Chief Editor)

ਨਵਜੰਮੀ ਧੀ ਨੂੰ ਗੋਦ ਚ ਚੁੱਕ ਘਰ ਲਈ ਰਵਾਨਾ ਹੋਏ CM ਮਾਨ

post-img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਲੜਕੀ ਨੂੰ ਜਨਮ ਦਿੱਤਾ ਹੈ।ਹੁਣ ਡਾ. ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਐਮ ਭਗਵੰਤ ਮਾਨ ਨਵਜੰਮੀ ਧੀ ਨੂੰ ਗੋਦ ‘ਚ ਚੁੱਕ ਕੇ ਘਰ ਪੁੱਜੇ ਹਨ।ਦੱਸ ਦਈਏ ਕਿ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਧੀ ਦੇ ਜਨਮ ਦੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਲਿਖਿਆ ਕਿ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਭਗਵੰਤ ਮਾਨ ਅਤੇ ਉਸ ਦੀ ਮਾਂ ਰਾਤ ਭਰ ਫੋਰਟਿਸ ਹਸਪਤਾਲ ਵਿੱਚ ਰਹੇ ਤੇ ਅੱਜ ਸਵੇਰੇ ਮੁੱਖ ਮੰਤਰੀ ਦੀ ਭੈਣ ਤੇ ਪਰਿਵਾਰ ਦੇ ਹੋਰ ਜੀਅ ਤੇ ਕੁਝ ਰਿਸ਼ਤੇਦਾਰ ਵੀ ਹਸਪਤਾਲ ਵਿੱਚ ਪਹੁੰਚੇ।

Related Post