77ਵੇਂ ਗਣਤੰਤਰਤਾ ਦਿਵਸ ਮੌਕੇ ਸੀ. ਐਮ. ਨੇ ਲਹਿਰਾਇਆ ਤਿਰੰਗਾ ਹੁਸ਼ਿਆਰਪੁਰ, 26 ਜਨਵਰੀ 2026 : ਪੰਜਾਬ ਦੇ ਹੁਸਿ਼ਆਰਪੁਰ ਵਿਖੇ ਦੇਸ਼ ਦੇ 77ਵੇਂ ਗਣਤੰਤਰ ਦਿਵਸ `ਤੇ ਤਿਰੰਗਾ ਝੰਡਾ ਲਹਿਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੇਡ ਦਾ ਨਿਰੀਖਣ ਕੀਤਾ। ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਗਣਤੰਤਰਤਾ ਦਿਵਸ ਮੌਕੇ ਜਨਤਾ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਂਗਸਟਰਾਂ ਨੂੰ ਅਪਰਾਧ ਦੀ ਦੁਨੀਆ ਤੋਂ ਬਾਹਰ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਜਾਂਦੀ ਹੈ ਨਹੀਂ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਦੀ ਮਦਦ ਕਰਨ ਵਾਲਿਆਂ ਅਤੇ ਉਨ੍ਹਾਂ ਨੂੰ ਸ਼ਹਿ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ, ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਵਿੱਚ ਏਕਤਾ ਅਤੇ ਭਾਈਚਾਰਾ ਬਣਾਈ ਰੱਖਿਆ ਜਾਵੇਗਾ। ਦੇਸ਼ ਦੀ ਵੰਡ ਦੌਰਾਨ ਸਭ ਤੋਂ ਵਧ ਨੁਕਸਾਨ ਪੰਜਾਬ ਨੂੰ ਪਿਆ ਸੀ ਝੱਲਣਾ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਵੰਡ ਦੌਰਾਨ ਪੰਜਾਬ ਨੂੰ ਸਭ ਤੋਂ ਵੱਧ ਨੁਕਸਾਨ ਝੱਲਣਾ ਪਿਆ। ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ । ਦੇਸ਼ ਨੂੰ ਭੁੱਖਮਰੀ ਤੋਂ ਬਚਾਉਣ ਵਿੱਚ ਪੰਜਾਬੀ ਸਭ ਤੋਂ ਅੱਗੇ ਰਹੇ ਹਨ। ਪੰਜਾਬ ਦੇਸ਼ ਦੇ ਅਨਾਜ ਭੰਡਾਰਾਂ ਵਿੱਚ 60 ਪ੍ਰਤੀਸ਼ਤ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪੰਜਾਬ ਨੂੰ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ। ਜੇ ਇਹ ਕੋਈ ਹੋਰ ਸੂਬਾ ਹੁੰਦਾ, ਤਾਂ ਇਸ ਆਫ਼ਤ ਤੋਂ ਉਭਰਨ ਵਿੱਚ ਕਈ ਸਾਲ ਲੱਗ ਜਾਂਦੇ। ਹਾਲਾਂਕਿ, ਪੰਜਾਬੀਆਂ ਵਿੱਚ ਇੱਕ ਦੂਜੇ ਦਾ ਸਮਰਥਨ ਕਰਨ ਦੀ ਹਿੰਮਤ ਹੈ। ਮਾਨ ਨੇ ਕੀਤੀ ਹਜ਼ਾਰਾਂ ਦੇਸ਼ ਭਗਤਾਂ ਅਤੇ ਬਹਾਦਰ ਯੋਧਿਆਂ ਨੂੰ ਸ਼ਰਧਾਂਜਲੀ ਸਮਾਰੋਹ ਦੌਰਾਨ ਉਨ੍ਹਾਂ ਕਿਹਾ ਕਿ ਅੱਜ 77ਵੇਂ ਗਣਤੰਤਰ ਦਿਵਸ `ਤੇ ਮੈਂ ਸਾਰੇ ਪੰਜਾਬੀਆਂ ਅਤੇ ਸਾਥੀ ਨਾਗਰਿਕਾਂ ਨੂੰ ਵਧਾਈ ਦਿੰਦਾ ਹਾਂ। ਮੈਂ ਉਨ੍ਹਾਂ ਹਜ਼ਾਰਾਂ ਦੇਸ਼ ਭਗਤਾਂ ਅਤੇ ਬਹਾਦਰ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਸਾਡੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਮੈਂ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਸੈਨਿਕਾਂ ਨੂੰ ਸਲਾਮ ਕਰਦਾ ਹਾਂ ਜੋ ਸਾਡੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 1950 ਵਿੱਚ ਇਸ ਦਿਨ ਸਾਡਾ ਸੰਵਿਧਾਨ ਲਾਗੂ ਹੋਇਆ ਸੀ। ਇਹ ਇੱਕ ਬਹੁਤ ਹੀ ਖਾਸ ਦਿਨ ਹੈ। ਮੈਂ ਇਸ ਦਿਨ ਬਾਬਾ ਭੀਮ ਰਾਓ ਅੰਬੇਡਕਰ ਦੇ ਸੰਘਰਸ਼ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ ।
