post

Admin

(Chief Editor)

Punjab

ਮੁੱਖ ਮੰਤਰੀ ਨੇ ਕੀਤਾ ਪੰਜਾਬ ਦੇ ਨੌਜਵਾਨਾਂ ਲਈ ਆਧੁਨਿਕ `ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

post-img

ਮੁੱਖ ਮੰਤਰੀ ਨੇ ਕੀਤਾ ਪੰਜਾਬ ਦੇ ਨੌਜਵਾਨਾਂ ਲਈ ਆਧੁਨਿਕ `ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਚੰਡੀਗੜ੍ਹ, 25 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਪੰਜਾਬ ਦੇ ਨੌਜਵਾਨਾਂ ਲਈ ਪੇਂਡੂ ਖੇਡ ਮੈਦਾਨਾਂ (Rural playgrounds) ਦਾ ਉਦਘਾਟਨ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨੇ ਪੇਂਡੂ ਖੇਡ ਮੈਦਾਨਾਂ ਦਾ ਕੀਤਾ ਗਿਆ ਹੈ ਉਦਘਾਟਨ

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿਲਾ ਪਟਿਆਲਾ ਦੇ ਪਿੰਡ ਦੇਧਨਾ ਤੋਂ ਜੋ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ ਹੈ ਦੇ ਚਲਦਿਆਂ ਪੰਜਾਬ ਦੇ ਨੌਜਵਾਨਾਂ ਨੂੰ 509 ਤੋਂ ਵਧ ਖੇਡ ਮੈਦਾਨ ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਸਥਾਪਤ ਕੀਤੇ ਗਏ ਹਨ । ਦੱਸਣਯੋਗ ਹੈ ਕਿ ਜ਼ਮੀਨੀ ਪੱਧਰ `ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ `ਚ ਵੱਡਾ ਕਦਮ ਚੁੱਕਿਆ ਗਿਆ ਹੈ ।

ਪਿੰਡਾਂ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਉਪਲਬੱਧ ਹੋਣਗੀਆਂ

ਪੰਜਾਬ ਸਰਕਾਰ (Punjab Government) ਵਲੋਂ ਜੋ ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ 509 ਤੋਂ ਵਧ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ ਹੈ ਦੇ ਨਾਲ ਹੀ ਹੁਣ ਤੱਕ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਖੇਡ ਮੈਦਾਨਾਂ ਦੀ ਕੁੱਲ ਗਿਣਤੀ 734 ਹੋ ਗਈ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲ ਪਿੰਡਾਂ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਉਪਲਬਧ ਕਰਵਾਏਗੀ ਤੇ ਨਾਲ ਹੀ `ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਣ` ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਦਿਆਂ ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ ।

ਪਿੰਡਾਂ ਵਿਚ 6 ਹਜ਼ਾਰ ਜਿੰਮ ਬਣਾਉਣ ਦਾ ਕੰਮ ਵੀ ਹੈ ਜੰਗੀ ਪੱਧਰ 'ਤੇ ਜਾਰੀ

ਮਾਨ ਨੇ ਕਿਹਾ ਕਿ ਸਰਕਾਰ ਇਸ ਸਾਲ ਪੂਰੇ ਪੰਜਾਬ ਵਿਚ 1,744 ਕਰੋੜ ਰੁਪਏ ਦੇ ਖੇਡ ਬਜਟ ਨਾਲ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ । ਉਕਤ ਰਕਮ `ਚੋਂ ਇਨ੍ਹਾਂ ਮੈਦਾਨਾਂ ਲਈ 1,500 ਕਰੋੜ ਰੁਪਏ ਰੱਖੇ ਗਏ ਹਨ । ਇਸ ਦੇ ਨਾਲ ਹੀ ਖਿਡਾਰੀਆਂ ਨੂੰ ਸਿਖਲਾਈ ਤੇ ਤਿਆਰੀ ਲਈ ਵਿੱਤੀ ਮਦਦ ਪ੍ਰਦਾਨ ਕਰਨ ਤੋਂ ਇਲਾਵਾ ਪਿੰਡਾਂ ਵਿਚ 6,000 ਜਿੰਮ ਬਣਾਉਣ ਦਾ ਕੰਮ ਵੀ ਜੰਗੀ ਪੱਧਰ `ਤੇ ਜਾਰੀ ਹੈ ।

Related Post

Instagram