
ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਮੋਦੀ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ
- by Jasbeer Singh
- February 25, 2025

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਮੋਦੀ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ ਪੰਜਾਬ ਭਿਖਾਰੀ ਨਹੀਂ ਅਤੇ ਅਸੀਂ ਆਪਣਾ ਹੱਕ ਲੈਣਾ ਜਾਣਦੇ ਹਾਂ ਸੂਬੇ ਦੇ ਹੱਕਾਂ ਉਤੇ ਡਾਕਾ ਮਾਰ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ ਕਾਰਪੋਰੇਟ ਸਿਆਸਤ ਦੇ ਉਭਾਰ ਉਤੇ ਚਿੰਤਾ ਪ੍ਰਗਟਾਈ ਚੰਡੀਗੜ੍ਹ, 25 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਵਿੱਚ ਰੁਕਾਵਟਾਂ ਪਾਉਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ । ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਹਿੱਸਾ ਲੈਣ ਮੌਕੇ ਆਰ. ਡੀ. ਐਫ. ਦੇ ਫੰਡ ਰੋਕਣ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਵਿਤਕਰੇ ਭਰੇ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਬਦਨਾਮ ਕਰਨ ਵਿੱਚ ਕੋਈ ਕਸਰ ਨਹੀਂ ਛੱਡਦੀ ਅਤੇ ਹਾਲ ਹੀ ਵਿੱਚ ਅਮਰੀਕਾ ਦੇ ਜਹਾਜ਼ਾਂ ਦਾ ਅੰਮ੍ਰਿਤਸਰ ਵਿੱਚ ਡਿਪੋਰਟੀਆਂ ਨੂੰ ਲੈ ਕੇ ਉਤਰਨਾ ਇਸ ਦੀ ਜਿਉਂਦੀ ਜਾਗਦੀ ਮਿਸਾਲ ਹੈ, ਭਾਵੇਂ ਕਿ ਉਨ੍ਹਾਂ ਵਿੱਚੋਂ ਜ਼ਿਆਦਾਤਰ ਦੂਜੇ ਸੂਬਿਆਂ ਤੋਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਇੱਕੋ-ਇੱਕ ਉਦੇਸ਼ ਸੂਬੇ ਦੇ ਅਕਸ ਨੂੰ ਧੁੰਦਲਾ ਕਰਨਾ ਸੀ ਕਿ ਡਿਪੋਰਟੀਆਂ ਨੂੰ ਲੈ ਕੇ ਜਾਣ ਵਾਲੇ ਜਹਾਜ਼ ਨੂੰ ਇੱਥੇ ਬਿਨਾਂ ਕਿਸੇ ਤਰਕ ਦੇ ਉਤਾਰਿਆ ਜਾ ਰਿਹਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬੰਗਲਾਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਲਿਜਾ ਰਹੇ ਜਹਾਜ਼ ਨੂੰ ਹਿੰਡਨ ਹਵਾਈ ਅੱਡੇ 'ਤੇ ਉਤਾਰਿਆ ਜਾ ਸਕਦਾ ਹੈ ਤਾਂ ਇਸ ਜਹਾਜ਼ ਨੂੰ ਦੇਸ਼ ਦੇ ਕਿਸੇ ਹੋਰ ਹਿੱਸੇ ਵਿੱਚ ਕਿਉਂ ਨਹੀਂ ਲਿਜਾਇਆ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਸਿਰਫ਼ ਪੰਜਾਬ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਕੌਮੀ ਸਮੱਸਿਆ ਹੈ ਜਦੋਂ ਕਿ ਇਹ ਤਸਵੀਰ ਇਸ ਤਰ੍ਹਾਂ ਪੇਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਇਸ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੈ, ਇਸ ਲਈ ਸਿਰਫ਼ ਪੰਜਾਬੀਆਂ ਨੂੰ ਹੀ ਅਮਰੀਕਾ ਤੋਂ ਵਾਪਸ ਭੇਜਿਆ ਹੈ । ਉਨ੍ਹਾਂ ਕਿਹਾ ਕਿ ਸੂਬੇ ਪ੍ਰਤੀ ਅਜਿਹਾ ਰਵੱਈਆ ਅਸਹਿਣਸ਼ੀਲ, ਗੈਰ-ਵਾਜਬ ਅਤੇ ਅਣਉਚਿਤ ਹੈ ਪਰ ਅਸੀਂ ਸੂਬੇ ਦੇ ਮਾਣ-ਸਨਮਾਨ ਨਾਲ ਸਮਝੌਤਾ ਨਹੀਂ ਕਰ ਸਕਦੇ । ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਯਾਦ ਦਿਵਾਇਆ ਕਿ ਪੰਜਾਬ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਮੁੱਖ ਭੂਮਿਕਾ ਨਿਭਾਈ ਹੈ ਕਿਉਂਕਿ ਸ਼ਹੀਦ ਜਾਂ ਜਲਾਵਤਨ ਹੋਏ 80 ਫੀਸਦੀ ਤੋਂ ਵੱਧ ਆਜ਼ਾਦੀ ਘੁਲਾਟੀਏ ਸੂਬੇ ਦੇ ਸਨ । ਉਨ੍ਹਾਂ ਕਿਹਾ ਕਿ ਪੰਜਾਬ, ਭਾਰਤ ਦਾ ਅੰਨਦਾਤਾ ਹੈ ਜਿਸ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ । ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਭਿਖਾਰੀ ਨਹੀਂ ਹੈ ਅਤੇ ਅਸੀਂ ਜਾਣਦੇ ਹਾਂ ਕਿ ਆਪਣੇ ਹੱਕ ਕਿਵੇਂ ਲੈਣੇ ਹਨ, ਜਿਸ ਲਈ ਪੂਰੀ ਜਦੋ-ਜਹਿਦ ਕੀਤੀ ਜਾਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਸੂਬੇ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ । ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਕਿਸੇ ਸਰਕਾਰ ਨੇ ਕੋਈ ਨਿੱਜੀ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਵੱਲੋਂ ਆਪਣੀਆਂ ਜਾਇਦਾਦਾਂ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੀਆਂ ਜਾਂਦੀਆਂ ਸਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਪਾਵਰ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖਿਆ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.