

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਲੜਕੀ ਨੂੰ ਜਨਮ ਦਿੱਤਾ ਹੈ। ਹੁਣ ਡਾ. ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਐਮ ਭਗਵੰਤ ਮਾਨ ਨਵਜੰਮੀ ਧੀ ਨੂੰ ਗੋਦ ‘ਚ ਚੁੱਕ ਕੇ ਘਰ ਪੁੱਜੇ ਹਨ। ਉਨ੍ਹਾਂ ਨੇ ਧੀ ਦਾ ਨਾਮ ਨਿਆਮਤ ਕੌਰ ਮਾਨ ਰੱਖਿਆ ਹੈ।ਦੱਸ ਦਈਏ ਕਿ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਧੀ ਦੇ ਜਨਮ ਦੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਲਿਖਿਆ ਕਿ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਭਗਵੰਤ ਮਾਨ ਅਤੇ ਉਸ ਦੀ ਮਾਂ ਰਾਤ ਭਰ ਫੋਰਟਿਸ ਹਸਪਤਾਲ ਵਿੱਚ ਰਹੇ ਤੇ ਅੱਜ ਸਵੇਰੇ ਮੁੱਖ ਮੰਤਰੀ ਦੀ ਭੈਣ ਤੇ ਪਰਿਵਾਰ ਦੇ ਹੋਰ ਜੀਅ ਤੇ ਕੁਝ ਰਿਸ਼ਤੇਦਾਰ ਵੀ ਹਸਪਤਾਲ ਵਿੱਚ ਪਹੁੰਚੇ।