post

Jasbeer Singh

(Chief Editor)

Punjab

ਸੀ.ਐਮ ਦੀ ਯੋਗਸ਼ਾਲਾ ਬਣ ਰਹੀ ਹੈ ਲੋਕਾਂ ਲਈ ਲਾਹੇਵੰਦ

post-img

ਸੀ.ਐਮ ਦੀ ਯੋਗਸ਼ਾਲਾ ਬਣ ਰਹੀ ਹੈ ਲੋਕਾਂ ਲਈ ਲਾਹੇਵੰਦ ਜ਼ਿਲ੍ਹਾ ਸੰਗਰੂਰ ਵਿਖੇ 30 ਟ੍ਰੇਨਰ ਰੋਜ਼ਾਨਾ ਦਿੰਦੇ ਹਨ ਯੋਗ ਸਿਖਲਾਈ ਸੰਗਰੂਰ, 22 ਅਕਤੂਬਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦੁਆਰਾ ਲੋਕਾਂ ਨੂੰ ਵੱਖ ਵੱਖ ਰੋਗਾਂ ਤੋਂ ਛੁਟਕਾਰਾ ਮਿਲ ਰਿਹਾ ਹੈ। ਜਿਲਾ ਸੰਗਰੂਰ ਵਿੱਚ ਇਸ ਪ੍ਰੋਜੈਕਟ ਦੇ ਕੋਆਰਡੀਨੇਟਰ ਨਿਰਮਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਯੋਗ ਦੀਆਂ ਫਰੀ ਕਲਾਸਾਂ ਲਾਈਆਂ ਜਾ ਰਹੀਆਂ ਹਨ ਜਿਸ ਵਿੱਚ ਸੂਖਸ਼ਮ ਵਿਯਾਮ, ਸਥੂਲ ਵਿਯਾਮ, ਆਸਣ, ਧਿਆਨ, ਪ੍ਰਾਣਾਯਾਮ ਆਦਿ ਸਿਖਾਇਆ ਜਾਂਦਾ ਹੈ ਅਤੇ ਹਰ ਉਮਰ ਵਰਗ ਦੇ ਲੋਕ ਹਿੱਸਾ ਲੈ ਰਹੇ ਹਨ। ਉਹਨਾਂ ਦੱਸਿਆ ਕਿ ਯੋਗ ਕਰਨ ਨਾਲ ਸਰਵਾਈਕਲ, ਬੈਕ ਪੇਨ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ ਹਾਈ-ਲੋਅ ਬਲੱਡ ਪ੍ਰੈਸਰ ਆਦਿ ਬਿਮਾਰੀਆਂ ਤੋਂ ਰਾਹਤ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਯੋਗਸ਼ਾਲਾ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਸ਼ੁਰੂ ਹੋ ਗਈ ਹੈ ਅਤੇ ਜ਼ਿਲ੍ਹਾ ਸੰਗਰੂਰ ਵਿਖੇ 30 ਟ੍ਰੇਨਰ ਰੋਜ਼ਾਨਾ 177 ਕਲਾਸਾਂ ਦੌਰਾਨ ਯੋਗ ਸਿਖਲਾਈ ਪ੍ਰਦਾਨ ਕਰ ਰਹੇ ਹਨ । ਉਹਨਾਂ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਸਫਲਤਾ ਪੂਰਵਕ ਚਲਾਏ ਜਾ ਰਹੇ ਇਸ ਪ੍ਰੋਜੈਕਟ, ਸੀ.ਐਮ. ਦੀ ਯੋਗਸ਼ਾਲਾ ਦੀ ਲੋਕਾਂ ਵੱਲੋਂ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਯੋਗ ਦੇ ਨਿਯਮਿਤ ਅਭਿਆਸ ਦੇ ਨਾਲ ਨਾਲ ਲੋਕਾਂ ਨੂੰ ਸਵਸਥ ਜੀਵਨ ਜਿਉਣ ਦੀ ਵੀ ਪ੍ਰੇਰਨਾ ਮਿਲ ਰਹੀ ਹੈ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸੀ.ਐਮ.ਦੀ ਯੋਗਸ਼ਾਲਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰੋਜੈਕਟ ਸ਼ਹਿਰ ਨਿਵਾਸੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਉਹਨਾਂ ਨੇ ਦੱਸਿਆਂ ਕਿ ਇਹ ਯੋਗਸ਼ਾਲਾ ਸੰਗਰੂਰ ਦੇ ਨਾਲ ਨਾਲ ਸੁਨਾਮ, ਲਹਿਰਾ, ਦਿੜ੍ਹਬਾ, ਮੂਨਕ, ਖਨੌਰੀ , ਭਵਾਨੀਗੜ੍ਹ ਅਤੇ ਧੂਰੀ ਵਿੱਚ ਵੀ ਚੱਲ ਰਹੀ ਹੈ। ਲੋਕਾਂ ਨੂੰ ਰੋਜ਼ਾਨਾ ਯੋਗਾ ਦਾ ਸੱਦਾ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਦਾ ਭਰਪੂਰ ਲਾਭ ਲੈਣ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala .punjab.gov.in ਤੇ ਲਾਗ ਇਨ ਕੀਤਾ ਜਾ ਸਕਦਾ ਹੈ ।

Related Post