
ਜ਼ਿਲ੍ਹੇ ਵਿੱਚ 226 ਥਾਵਾਂ ‘ਤੇ ਚੱਲ ਰਹੀਆਂ ਹਨ ਸੀ.ਐਮ. ਦੀਆਂ ਯੋਗਸ਼ਾਲਾ
- by Jasbeer Singh
- May 8, 2025

ਜ਼ਿਲ੍ਹੇ ਵਿੱਚ 226 ਥਾਵਾਂ ‘ਤੇ ਚੱਲ ਰਹੀਆਂ ਹਨ ਸੀ.ਐਮ. ਦੀਆਂ ਯੋਗਸ਼ਾਲਾ ਪਟਿਆਲਾ 8 ਮਈ : ਸੀ.ਐਮ ਦੀ ਯੋਗਸ਼ਾਲਾ ਦੀਆਂ ਪਟਿਆਲਾ ਜ਼ਿਲ੍ਹੇ ਅੰਦਰ ਰੋਜ਼ਾਨਾ ਲੱਗ ਰਹੀਆਂ 226 ਕਲਾਸਾਂ ਦਾ ਪਟਿਆਲਾ ਜ਼ਿਲ੍ਹੇ ਅੰਦਰ ਹਜਾਰਾਂ ਤੋਂ ਵੀ ਵਧੇਰੇ ਲੋਕ ਰੋਜ਼ਾਨਾ ਲਾਭ ਲੈ ਰਹੇ ਹਨ । ਸੀ.ਐਮ. ਦੀ ਯੋਗਸ਼ਾਲਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਸੀ , ਹੁਣ ਇਸ ਸਮੇਂ ਇਹ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਚਲਾਈ ਜਾ ਰਹੀ ਹੈ । ਪਟਿਆਲਾ ਜ਼ਿਲ੍ਹੇ ਦੀ ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਦੇ ਹਰੇਕ ਬਲਾਕ ਵਿੱਚ 40 ਦਿਨਾਂ ਵਿੱਚ 226 ਕਲਾਸਾਂ ਲਗਾਈਆਂ ਜਾ ਰਹੀਆਂ ਹਨ । ਉਹਨਾਂ ਦੱਸਿਆ ਕਿ ਪਟਿਆਲਾ ਦੇ ਮਾਡਲ ਟਾਉਨ, ਬਗੀਚੀ ਹੇਤ ਰਾਮ, ਸਰਕਾਰੀ ਸਕੂਲ ਲੜਕੀਆਂ ਮਾਡਲ ਟਾਊਨ , ਤੋਪ ਖਾਨਾ ਮੋੜ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲੋਕ ਇਹਨਾਂ ਕਲਾਸਾਂ ਦਾ ਲਾਭ ਲੈ ਰਹੇ ਹਨ । ਜ਼ਿਲ੍ਹਾ ਕੋਆਰਡੀਨੇਟਰ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਜਿੱਥੇ ਰਾਜ ਦੇ ਲੋਕਾਂ ਨੂੰ ਧਿਆਨ ਅਤੇ ਯੋਗਾ ਅਭਿਆਸ ਰਾਹੀਂ ਸ਼ਰੀਰਿਕ ਮਾਨਸਿਕ ਅਤੇ ਸਮਾਜਿਕ ਤੌਰ ‘ਤੇ ਮਜਬੂਤ ਬਣਾਉਣਾ ਹੈ ਉੱਥੇ ਇਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਵੀ ਹੈ । ਇਸ ਪ੍ਰੋਜੈਕਟ ਤਹਿਤ ਧਿਆਨ ਅਤੇ ਯੋਗ ਅਭਿਆਸ ਪ੍ਰਾਪਤ ਕਰਕੇ ਲੋਕਾਂ ਵਿੱਚ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵੱਧ ਰਹੀ ਹੈ ਅਤੇ ਲੋਕਾਂ ਨੂੰ ਹਸਪਾਤਾਲਾਂ ਵਿੱਚ ਜਾ ਕੇ ਮਹਿੰਗੇ ਇਲਾਜ ਤੋਂ ਛੁਟਕਾਰਾ ਮਿਲ ਰਿਹਾ ਹੈ । ਰਜਿੰਦਰ ਸਿੰਘ ਨੇ ਦੱਸਿਆ ਕਿ ਇਹ ਪ੍ਰੋਜੈਕਟ ਪੰਜਾਬ ਰਾਜ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ । ਇਹ ਪ੍ਰੋਜੈਕਟਰ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਪੰਜਾਬ ਹੁਸ਼ਿਆਰਪੁਰ ਦੀ ਸਰਪ੍ਰਸਤੀ ਅਧੀਨ ਚਲਾਇਆ ਜਾ ਰਿਹਾ ਹੈ , ਜਿਸ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਲਈ ਇਕ ਸਾਲ ਦਾ ਯੋਗ ਡਿਪਲੋਮਾ ਕੋਰਸ ਚਲਾਇਆ ਜਾਂਦਾ ਹੈ ਜਿਸ ਦੀ ਪੂਰੇ ਸਾਲ ਦੀ ਫੀਸ ਮਾਤਰ ਇਕ ਹਜਾਰ ਰੁਪਏ ਰੱਖੀ ਗਈ ਹੈ । ਉਹਨਾਂ ਦੱਸਿਆ ਕਿ ਕੋਰਸ ਦੀ ਸ਼ੁਰੂਆਤ ਤੋਂ ਚਾਰ ਮਹੀਨੇ ਬਾਅਦ ਸਰਕਾਰ ਵੱਲੋਂ ਹਰੇਕ ਵਿਦਿਆਰਥੀ ਨੂੰ 8 ਹਜ਼ਾਰ ਰੁਪਏ ਮਹੀਨਾ ਵਜ਼ੀਫੇ ਵਜੋਂ ਦਿੱਤੇ ਜਾਂਦੇ ਹਨ ਅਤੇ ਯੋਗਾ ਦੀ ਟ੍ਰੇਨਿੰਗ ਕਰਕੇ ਕੋਈ ਵੀ ਨੌਜਵਾਨ ਯੋਗਾ ਟ੍ਰੇਨਰ ਵਜੋਂ ਆਪਣਾ ਰੋਜ਼ਗਾਰ ਕਮਾ ਸਕਦਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.