ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਪਟਿਆਲਵੀਆਂ ਲਈ ਬਿਮਾਰੀਆਂ ਤੋਂ ਰਾਹਤ ਦਾ ਬਣਿਆ ਸਾਧਨ
- by Jasbeer Singh
- October 10, 2024
ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਪਟਿਆਲਵੀਆਂ ਲਈ ਬਿਮਾਰੀਆਂ ਤੋਂ ਰਾਹਤ ਦਾ ਬਣਿਆ ਸਾਧਨ -ਯੋਗਾ ਕਲਾਸਾਂ ਨਾਲ ਗੰਭੀਰ ਬਿਮਾਰੀਆਂ ਤੋਂ ਲੋਕਾਂ ਨੂੰ ਮਿਲਣ ਲੱਗਿਆ ਛੁਟਕਾਰਾ ਪਟਿਆਲਾ, 10 ਅਕਤੂਬਰ : ਪੰਜਾਬ ਸਰਕਾਰ ਵੱਲੋਂ ਅਰੰਭੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਮਈ ਪ੍ਰੋਜੈਕਟ ਸੀ.ਐਮ. ਦੀ ਯੋਗਸ਼ਾਲਾ ਪਟਿਆਲਵੀਆਂ ਲਈ ਬਿਮਾਰੀਆਂ ਤੋਂ ਰਾਹਤ ਪਾਉਣ ਦਾ ਸਾਧਨ ਬਣ ਗਿਆ ਹੈ। ਜ਼ਿਲ੍ਹੇ ਅੰਦਰ ਚੱਲ ਰਹੀਆਂ ਸੀ.ਐਮ. ਦੀ ਯੋਗਸ਼ਾਲਾ ਦੀਆਂ 218 ਕਲਾਸਾਂ ਵਿੱਚ 38 ਟ੍ਰੇਨਰਾਂ ਵੱਲੋਂ ਸਿਖਾਏ ਜਾਂਦੇ ਯੋਗਾ ਦਾ 9500 ਦੇ ਕਰੀਬ ਜ਼ਿਲ੍ਹਾ ਨਿਵਾਸੀ ਰੋਜ਼ਾਨਾ ਲਾਭ ਲੈ ਰਹੇ ਹਨ। ਇਹ ਕਲਾਸਾ ਲਗਾ ਰਹੇ ਲੋਕਾਂ ਦਾ ਕਹਿਣਾ ਹੈ ਕਿ ਯੋਗਾ ਨੇ ਉਨ੍ਹਾਂ ਦੀ ਜੀਵਨ ਸ਼ੈਲੀ ਬਦਲ ਦਿੱਤੀ ਹੈ ਤੇ ਉਨ੍ਹਾਂ ਨੂੰ ਹੁਣ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਰਾਹਤ ਮਿਲ ਰਹੀ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ ਇੰਸਟ੍ਰਕਟਰ ਮੁਫਤ ਯੋਗਾ ਕਲਾਸਾਂ ਲੈ ਰਹੇ ਹਨ, ਜਿਸ ਵਿੱਚ ਯੋਗਾਤਮਕ ਸੂਖਮ ਅਭਿਆਸ, ਆਸਣ, ਪ੍ਰਾਣਾਯਾਮ ਅਤੇ ਧਿਆਨ ਸਿਖਾਇਆ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਰੋਜ਼ਾਨਾ ਯੋਗਾ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕ ਟੋਲ ਫਰੀ ਨੰਬਰ 76694-00500 ਉਪਰ ਕਾਲ ਕਰ ਸਕਦੇ ਹਨ ਜਾਂ https://cmdiyogshala.punjab.gov.in 'ਤੇ ਲਾਗਇਨ ਵੀ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਹਰ ਉਮਰ ਦੇ ਲੋਕ ਇਨ੍ਹਾਂ ਕਲਾਸਾਂ ਵਿਚ ਸ਼ਾਮਲ ਹੋ ਰਹੇ ਹਨ ਅਤੇ ਉਹ ਜੋੜਾਂ ਦੇ ਦਰਦ, ਸ਼ੂਗਰ, ਥਾਇਰਾਇਡ, ਬਲੱਡ ਪ੍ਰੈਸ਼ਰ ਆਦਿ ਕਈ ਬਿਮਾਰੀਆਂ ਤੋਂ ਰਾਹਤ ਪਾ ਰਹੇ ਹਨ। ਯੋਗਾ ਕਲਾਸਾਂ ਦੇ ਇੰਚਾਰਜ ਭਾਵਨਾ ਭਾਰਤੀ ਨੇ ਕਿਹਾ, ਯੋਗਾ ਸਿਰਫ਼ ਕਸਰਤ ਨਹੀਂ ਹੈ, ਬਲਕਿ ਇਹ ਇੱਕ ਜੀਵਨ ਸ਼ੈਲੀ ਹੈ, ਜੋ ਕਿ ਨਾ ਸਿਰਫ਼ ਸਰੀਰਕ ਸਿਹਤ ਨੂੰ ਲਾਭ ਪਹੁੰਚਾਉਂਦੀ ਹੈ ਬਲਕਿ ਮਾਨਸਿਕ ਸ਼ਕਤੀ ਵੀ ਪ੍ਰਦਾਨ ਕਰਦੀ ਹੈ ਇਸ ਲਈ ਹਰੇਕ ਵਿਅਕਤੀ ਇੱਕ ਸਿਹਤਮੰਦ ਜੀਵਨ ਸ਼ੈਲੀ ਲਈ ਯੋਗਾ ਕਲਾਸਾਂ ਦਾ ਲਾਭ ਜਰੂਰ ਲਵੇ। ਉਨ੍ਹਾਂ ਦੱਸਿਆ ਕਿ ਇਹ ਯੋਗਾ ਕਲਾਸਾਂ ਪਟਿਆਲਾ ਸ਼ਹਿਰ ਦੇ ਨਾਲ-ਨਾਲ ਰਾਜਪੁਰਾ, ਸਮਾਣਾ, ਪਾਤੜਾਂ, ਨਾਭਾ, ਭਾਦਸੋਂ, ਘੱਗਾ ਅਤੇ ਘਨੌਰ ਵਿੱਚ ਵੀ ਚੱਲ ਰਹੀਆਂ ਹਨ। ਕੁਝ ਦਿਨ ਪਹਿਲਾਂ ਇਹ ਯੋਗਾ ਕਲਾਸਾਂ ਸ਼ੁਰੂ ਕਰਨ ਵਾਲੇ ਪਵਨ ਕੁਮਾਰ ਦਾ ਕਹਿਣਾ ਹੈ, ਕਿ ੳਹ ਪਿਛਲੇ ਕੁਝ ਸਾਲਾਂ ਤੋਂ ਗੋਡਿਆਂ ਦੇ ਦਰਦ ਤੋਂ ਪੀੜਤ ਸੀ। ਦਵਾਈਆਂ ਲੈਣ ਤੋਂ ਬਾਅਦ ਵੀ ਕੋਈ ਰਾਹਤ ਨਹੀਂ ਮਿਲੀ। ਪਰ ਪਿਛਲੇ ਦੋ ਮਹੀਨਿਆਂ ਤੋਂ ਉਹ ਨਿਯਮਿਤ ਤੌਰ 'ਤੇ ਯੋਗਾ ਕਲਾਸਾਂ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਜਿਸ ਨਾਲ ਉਨ੍ਹਾਂ ਨੂੰ ਬਹੁਤ ਫਰਕ ਮਹਿਸੂਸ ਹੋ ਰਿਹਾ ਹੈ, ਮੇਰਾ ਦਰਦ ਘੱਟ ਗਿਆ ਹੈ। ਇਸੇ ਤਰ੍ਹਾਂ ਥਾਇਰਾਈਡ ਦੀ ਸਮੱਸਿਆ ਤੋਂ ਪੀੜਤ ਇੱਕ ਔਰਤ ਨੇ ਕਿਹਾ ਕਿ ਉਹ ਦਵਾਈਆਂ ਲੈਣ ਦੇ ਨਾਲ-ਨਾਲ ਮੈਂ ਇੱਕ ਯੋਗਾ ਕਲਾਸ ਲਗਾ ਰਹੀ ਹੈ ਅਤੇ ਯੋਗਾ ਕਰਨ ਨਾਲ ਬਹੁਤ ਫਾਇਦਾ ਹੋਇਆ ਹੈ ਤੇ ਥਾਇਰਾਈਡ ਲੈਵਲ ਕੰਟਰੋਲ ਵਿੱਚ ਹੋਣ ਕਰਕੇ ਮਾਨਸਿਕ ਤਣਾਅ ਵੀ ਘੱਟ ਹੋਇਆ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.