post

Jasbeer Singh

(Chief Editor)

crime

ਅੰਮ੍ਰਿਤਸਰ ਤੋਂ ਦਿੱਲੀ ਪੁਲਸ ਨੇ ਕੀਤੀ 10 ਕਰੋੜ ਰੁਪਏ ਦੀ ਕੋਕੀਨ ਬਰਾਮਦ

post-img

ਅੰਮ੍ਰਿਤਸਰ ਤੋਂ ਦਿੱਲੀ ਪੁਲਸ ਨੇ ਕੀਤੀ 10 ਕਰੋੜ ਰੁਪਏ ਦੀ ਕੋਕੀਨ ਬਰਾਮਦ ਨਵੀਂ ਦਿੱਲੀ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਤੋਂ ਦਿੱਲੀ ਪੁਲਸ ਦੇ ਵਿਸ਼ੇਸ਼ ਸੈੱਲ ਨੇ ਤਕਰੀਬਨ 5600 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਦੇ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ 10 ਕਰੋੜ ਰੁਪਏ ਦੀ ਕੋਕੀਨ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਮੁਲਜ਼ਮ ਦੇਸ਼ ਛੱਡ ਕੇ ਭੱਜਣ ਦੀ ਫਿਰਾਕ ’ਚ ਸੀ। ਅੰਮ੍ਰਿਤਸਰ ਦੇ ਇੱਕ ਪਿੰਡ ’ਚ ਛਾਪੇ ਦੌਰਾਨ ਉਸ ਤੋਂ ਇੱਕ ਟੋਇਟਾ ਫਾਰਚੂਨਰ ਕਾਰ ਵੀ ਬਰਾਮਦ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਦੋ ਅਕਤੂਬਰ ਨੂੰ ਦਿੱਲੀ ਪੁਲੀਸ ਨੇ ਸ਼ਹਿਰ ’ਚ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਖੇਪ ਫੜੀ ਜਿਸ ’ਚ 560 ਕਿਲੋ ਕੋਕੀਨ ਤੇ 40 ਕਿਲੋ ਹਾਈਡਰੋਪੋਨਿਕ ਮੈਰੀਜੁਆਨਾ ਜ਼ਬਤ ਕੀਤਾ ਗਿਆ। ਇਸ ਦੀ ਅਨੁਮਾਨਤ ਕੀਮਤ ਤਕਰੀਬਨ 5,620 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਪੁਲੀਸ ਨੇ ਦੱਖਣੀ ਦਿੱਲੀ ਦੇ ਮਹੀਪਾਲਪੁਰ ਤੋਂ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 602 ਕਿਲੋਗ੍ਰਾਮ ਤੋਂ ਵੱਧ ਵਜ਼ਨ ਦੀ ਨਸ਼ੀਲੇ ਪਦਾਰਥਾਂ ਦੀ ਖੇਪ ਜ਼ਬਤ ਕੀਤੀ।

Related Post