ਕਾਲਜ ਵਿਦਿਆਰਥਣ ਦੀ ਹੋਈ ਕੈਂਟਰ ਦੀ ਲਪੇਟ ਵਿਚ ਆਉਣ ਕਾਰਨ ਮੌਤ ਸੋਨੀਪਤ, 21 ਮਈ 2026 : ਹਰਿਆਣਾ ਦੇ ਸ਼ਹਿਰ ਸੋਨੀਪਤ ਦੇ ਪਿੰਡ ਕੁਮਾਸਪੁਰ ਵਿਖੇ ਇਕ ਕਾਲਜ ਵਿਦਿਆਰਥਣ ਦੇ ਕੈਂਟਰ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ। ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਸ਼ਹਿਰ ਸੋਨੀਪਤ ਤੋਂ ਇੱਕ ਰੌਂਗਟੇ ਖੜ੍ਹੇ ਕਰ ਦੇਣ ਵਾਲੇ ਸੜਕ ਹਾਦਸੇ ਦੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ । ਜਿਸ ਵਿਚ ਪਿੰਡ ਕੁਮਾਸਪੁਰ ਵਿੱਚ ਕੈਂਟਰ ਦੀ ਲਪੇਟ ਵਿੱਚ ਆਉਣ ਕਾਰਨ ਕਾਲਜ ਤੋਂ ਪੜ੍ਹਾਈ ਕਰਕੇ ਘਰ ਪਰਤ ਰਹੀ ਵਿਦਿਆਰਥਣ ਦੀ ਮੌਤ ਹੋ ਗਈ। ਵਿਦਿਆਰਥਣ ਆਪਣੇ ਚਾਚੇ ਨਾਲ ਪੈਦਲ ਹੀ ਘਰ ਆ ਰਹੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੀ ਦਿਖਾਈ ਦਿੱਤਾ ਹੈ ਸੀ. ਸੀ. ਟੀ. ਵੀ. ਫੁਟੇਜ ਵਿਚ ਸੀ. ਸੀ. ਟੀ. ਵੀ. ਫੁਟੇਜ ਵਿੱਚ ਸਾਫ਼ ਦਿਖਾਈ ਦਿੰਦਾ ਹੈ ਕਿ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਕੈਂਟਰ ਚਾਲਕ ਨੇ ਪਹਿਲਾਂ ਇੱਕ ਵਿਅਕਤੀ ਨੂੰ ਟੱਕਰ ਮਾਰੀ ਅਤੇ ਇਸ ਤੋਂ ਤੁਰੰਤ ਬਾਅਦ ਸੜਕ `ਤੇ ਜਾ ਰਹੀ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਵਿਦਿਆਰਥਣ ਦੀ ਮੌਕੇ `ਤੇ ਹੀ ਮੌਤ ਹੋ ਗਈ । ਵਿਦਿਆਰਥਣ ਦੇ ਚਾਚਾ ਨੇ ਕੀ ਦੱਸਿਆ ਮਿਲੀ ਜਾਣਕਾਰੀ ਅਨੁਸਾਰ ਪਿੰਡ ਕੁਮਾਸਪੁਰ ਦੇ ਰਹਿਣ ਵਾਲੇ ਕਪਤਾਨ ਸਿੰਘ ਨੇ ਬਹਾਲਗੜ੍ਹ ਥਾਣੇ ਵਿੱਚ ਐਫਆਈਆਰ ਦਰਜ ਕਰਵਾਈ ਹੈ ਕਿ ਉਨ੍ਹਾਂ ਦੇ ਭਰਾ ਸੁਭਾਸ਼ ਦੀ ਛੋਟੀ ਧੀ ਮਾਨਸੀ (21) ਮੂਰਥਲ ਦੇ ਕਾਲਜ ਵਿੱਚ ਪੜ੍ਹਦੀ ਸੀ। ਵੀਰਵਾਰ ਨੂੰ ਉਹ ਕਾਲਜ ਤੋਂ ਵਾਪਸ ਆਪਣੇ ਘਰ ਕੁਮਾਸਪੁਰ ਪਰਤ ਰਹੀ ਸੀ । ਦੁਪਹਿਰ ਤੋਂ ਬਾਅਦ ਮਾਨਸੀ ਉਨ੍ਹਾਂ ਨੂੰ ਕੁਮਾਸਪੁਰ ਪੁਲ ਦੇ ਨੇੜੇ ਮਿਲੀ ਸੀ, ਜਿਸ ਤੋਂ ਬਾਅਦ ਦੋਵੇਂ ਪੈਦਲ ਪਿੰਡ ਵੱਲ ਸੜਕ ਕਿਨਾਰੇ ਚੱਲ ਪਏ। ਕਪਤਾਨ ਸਿੰਘ ਦੀ ਸਿ਼ਕਾਇਤ ਅਨੁਸਾਰ ਮਾਨਸੀ ਉਨ੍ਹਾਂ ਤੋਂ ਥੋੜ੍ਹਾ ਅੱਗੇ ਚੱਲ ਰਹੀ ਸੀ । ਜਦੋਂ ਉਹ ਫ਼ੌਜੀ ਟੈਂਟ ਹਾਊਸ ਦੇ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਤੇਜ਼ ਰਫ਼ਤਾਰ ਵਿੱਚ ਚਾਲਕ ਕੈਂਟਰ ਨੂੰ ਲਾਪਰਵਾਹੀ ਨਾਲ ਚਲਾਉਂਦੇ ਹੋਏ ਆਇਆ ਅਤੇ ਸੜਕ ਕਿਨਾਰੇ ਚੱਲ ਰਹੀ ਮਾਨਸੀ ਨੂੰ ਟੱਕਰ ਮਾਰ ਦਿੱਤੀ । ਹਾਦਸੇ ਵਿੱਚ ਮਾਨਸੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਚਾਲਕ ਦੀ ਭਾਲ ਕਰ ਦਿੱਤੀ ਹੈ ਸ਼਼ੁਰੂ ਕਪਤਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੈਂਟਰ ਦਾ ਨੰਬਰ ਨੋਟ ਕਰ ਲਿਆ ਅਤੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀ ਮਾਨਸੀ ਨੂੰ ਤੁਰੰਤ ਸਿਵਲ ਹਸਪਤਾਲ ਸੋਨੀਪਤ ਪਹੁੰਚਾਇਆ ਗਿਆ, ਪਰ ਡਾਕਟਰ ਨੇ ਜਾਂਚ ਤੋਂ ਬਾਅਦ ਭਤੀਜੀ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ `ਤੇ ਪਹੁੰਚੀ । ਪੁਲਸ ਨੇ ਕੈਂਟਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਕੈਂਟਰ ਚਾਲਕ ਖਿ਼ਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।
