post

Jasbeer Singh

(Chief Editor)

Sports

ਜੋਨ ਪੱਧਰੀ ਸਕੂਲ ਖੇਡਾਂ ਦਾ ਆਗਾਜ਼

post-img

ਜੋਨ ਪੱਧਰੀ ਸਕੂਲ ਖੇਡਾਂ ਦਾ ਆਗਾਜ਼ - 55 ਤੋਂ 60 ਸਕੂਲਾਂ ਦੇ ਖਿਡਾਰੀਆਂ ਨੇ ਕੀਤੀ ਸ਼ਮੂਲੀਅਤ ਪਟਿਆਲਾ, 29 ਜੁਲਾਈ : ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੰਜੀਵ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਰਵਿੰਦਰਪਾਲ ਸ਼ਰਮਾ ਦੀ ਦੇਖ ਰੇਖ ਹੇਠ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਵਿਖੇ ਜੋਨ ਪੱਧਰੀ ਸਕੂਲ ਖੇਡਾਂ ਦਾ ਆਗਾਜ਼ ਸਕੂਲ ਪ੍ਰਿੰਸੀਪਲ-ਕਮ-ਜੋਨਲ ਪ੍ਰਧਾਨ ਵਿਜੇ ਕਪੂਰ ਅਤੇ ਜੋਨਲ ਸਕੱਤਰ ਅਮਨਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਤਿੰਨ ਦਿਨ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਲਗਭਗ 55 ਤੋਂ 60 ਸਕੂਲਾਂ ਦੇ ਖਿਡਾਰੀ ਭਾਗ ਲੈ ਰਹੇ ਹਨ। ਸੋਮਵਾਰ ਨੂੰ ਪਹਿਲੇ ਦਿਨ ਵੱਖ-ਵੱਖ 24 ਪ੍ਰਕਾਰ ਦੀਆਂ ਖੇਡਾਂ ਕਰਵਾਈਆਂ ਗਈਆਂ ਹਨ। ਜਿਨ੍ਹਾਂ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਪ੍ਰਿੰਸੀਪਲ ਵਿਜੇ ਕਪੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਉੱਚ ਸਿੱਖਿਆ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਖਿਡਾਰੀਆਂ ਦੀ ਸੁਰੱਖਿਆ ਦੇ ਮੱਦੇਨਜਰ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਆਖਿਆ ਕਿ ਸਕੂਲ ਵੱਲੋਂ ਖਿਡਾਰੀਆਂ ਲਈ ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਾਫ ਸਫਾਈ, ਸਾਫ ਸੁਥਰੇ ਖੇਡ ਦੇ ਮੈਦਾਨ ਸਮੇਤ ਸਕੂਲ ਕੈਂਪਸ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਜੋਨਲ ਸਕੱਤਰ ਅਮਨਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਬਾਸਕਟਬਾਲ, ਕ੍ਰਿਕੇਟ, ਬੈਡਮਿੰਟਨ, ਕਬੱਡੀ, ਖੋ-ਖੋ, ਰੱਸਾਕੱਸੀ, ਸ਼ਾਟਪੁੱਟ, ਗਤਕਾ, ਟੈਨਿਸ ਸਮੇਤ ਹੋਰ ਵੱਖ-ਵੱਖ ਪ੍ਰਕਾਰ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਜੋਨ ਅਧੀਨ ਆਉਂਦੇ ਸਮੂਹ ਸਕੂਲਾਂ ਦੇ ਸਰੀਰਕ ਸਿੱਖਿਆ ਦੇ ਅਧਿਆਪਕ ਹਾਜਰ ਸਨ।

Related Post