post

Jasbeer Singh

(Chief Editor)

National

ਜੰਮੂ ਕਸ਼ਮੀਰ ਵਿੱਚ ਛੇਤੀ ਚੋਣਾਂ ਕਰਵਾਉਣ ਲਈ ਵਚਨਬੱਧ ਹਾਂ: ਮੁੱਖ ਚੋਣ ਕਮਿਸ਼ਨਰ

post-img

ਜੰਮੂ ਕਸ਼ਮੀਰ ਵਿੱਚ ਛੇਤੀ ਚੋਣਾਂ ਕਰਵਾਉਣ ਲਈ ਵਚਨਬੱਧ ਹਾਂ: ਮੁੱਖ ਚੋਣ ਕਮਿਸ਼ਨਰ ਜੰਮੂ, 10 ਅਗਸਤ : ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਕਿਹਾ ਕਿ ਚੋਣ ਕਮਿਸ਼ਨ ਜੰਮੂ ਕਸ਼ਮੀਰ ਵਿੱਚ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਸ਼ਕਤੀ ਨੂੰ ਚੋਣ ਪ੍ਰਕਿਰਿਆ ਪ੍ਰਭਾਵਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਜਿ਼ਕਰਯੋਗ ਹੈ ਕਿ ਰਾਜੀਵ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਇਕ ਵਫ਼ਦ ਵੱਲੋਂ ਚੋਣ ਅਮਲ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਸਿਆਸੀ ਪਾਰਟੀਆਂ ਨਾਲ ਗੱਲਬਾਤ ਕਰਨ ਲਈ ਜੰਮੂ ਕਸ਼ਮੀਰ ਦਾ ਦੌਰਾ ਕੀਤਾ ਗਿਆ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਜਲਦੀ ਤੋਂ ਜਲਦੀ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਆਪਣੇ ਇਸ ਦੋ ਦਿਨਾ ਦੌਰੇ ਦੀ ਸਮਾਪਤੀ ਮਗਰੋਂ ਕੁਮਾਰ ਨੇ ਕਿਹਾ, ‘‘ਅਸੀਂ ਜੰਮੂ ਕਸ਼ਮੀਰ ਵਿੱਚ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਲਈ ਵਚਨਬੱਧ ਹਾਂ। ਸਾਨੂੰ ਭਰੋਸਾ ਹੈ ਕਿ ਲੋਕ ਵਿਘਨਕਾਰੀ ਤਾਕਤਾਂ ਨੂੰ ਮੂੰਹਤੋੜ ਜਵਾਬ ਦੇਣਗੇ ਅਤੇ ਜਦੋਂ ਵੀ ਚੋਣਾਂ ਹੋਣਗੀਆਂ ਅਸੀਂ ਉਨ੍ਹਾਂ ਵਿੱਚ ਪੈਣ ਵਾਲੀਆਂ ਵੋਟਾਂ ਵਿੱਚ ਜ਼ਿਕਰਯੋਗ ਵਾਧਾ ਦੇਖਾਂਗੇ।

Related Post