post

Admin

(Chief Editor)

Punjab

ਹਾਈਕੋਰਟ ਤੋਂ ਸਿ਼ਕਾਇਤਕਰਤਾ ਨੇ ਕੀਤੀ ਸੁਰੱਖਿਆ ਦੀ ਮੰਗ

post-img

ਹਾਈਕੋਰਟ ਤੋਂ ਸਿ਼ਕਾਇਤਕਰਤਾ ਨੇ ਕੀਤੀ ਸੁਰੱਖਿਆ ਦੀ ਮੰਗ ਚੰਡੀਗੜ੍ਹ, 17 ਅਕਤੂੂਬਰ 2025 : ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੀ. ਬੀ. ਆਈ.) ਵਲੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਸਿ਼ਕਾਇਤ ਸੀ. ਬੀ. ਆਈ. ਨੂੰ ਕਰਨ ਵਾਲੇ ਸਿ਼ਕਾਇਤਕਰਤਾ ਆਕਾਸ਼ ਬੱਤਾ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਕੀ ਆਖਿਆ ਆਕਾਸ਼ ਬੱਤਾ ਨੇ ਪਟੀਸ਼ਨ ਵਿਚ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ ਕਰਨ ਵਾਲੇ ਪਟੀਸ਼ਨਕਰਤਾ ਆਕਾਸ਼ ਬੱਤਾ ਨੇ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਡੀ. ਆਈ. ਜੀ. ਭੁੱਲਰ ਅਤੇ ਉਸਦੇ ਸਾਥੀਆਂ ਤੋਂ ਗੰਭੀਰ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸਦੇ ਚਲਦਿਆਂ ਹੋਇਆਂ ਹੀ ਉਸ ਨੇ ਅਦਾਲਤ ਨੂੰ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

Related Post

Instagram