
ਪਟਿਆਲਾ ਜ਼ਿਲ੍ਹੇ ’ਚ ਆਤਿਸ਼ਬਾਜ਼ੀ, ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਚਲਾਉਣ ’ਤੇ ਪੂਰਨ ਪਾਬੰਦੀ ਲਗਾਈ
- by Jasbeer Singh
- May 9, 2025

ਪਟਿਆਲਾ ਜ਼ਿਲ੍ਹੇ ’ਚ ਆਤਿਸ਼ਬਾਜ਼ੀ, ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਚਲਾਉਣ ’ਤੇ ਪੂਰਨ ਪਾਬੰਦੀ ਲਗਾਈ ਪਟਿਆਲਾ, 9 ਮਈ: ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖ਼ੁਸ਼ੀ ਦੇ ਉਤਸਵਾਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਚਲਾਈ ਜਾਂਦੀ ਆਤਿਸ਼ਬਾਜ਼ੀ, ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਸ਼ਾਮਲ ਹਨ, ਦੇ ਚਲਾਉਣ ਉੱਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਤੀ 04 ਜੂਨ, 2025 ਤੱਕ ਲਾਗੂ ਰਹਿਣਗੇ। ਸੀਨੀਅਰ ਪੁਲਿਸ ਕਪਤਾਨ ਪਟਿਆਲਾ ਵੱਲੋਂ ਇਸ ਹੁਕਮ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ। ਆਪਣੇ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ। ਆਮ ਤੌਰ ਤੇ ਦੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ ਸ਼ਾਦੀਆਂ, ਖ਼ੁਸ਼ੀ ਦੇ ਉਤਸਵਾਂ ਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਆਤਿਸ਼ਬਾਜ਼ੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹੁੰਦੇ ਹਨ, ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਇਹਨਾਂ ਪਟਾਖਿਆਂ ਨਾਲ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.