post

Jasbeer Singh

(Chief Editor)

Punjab

ਜ਼ਿਲ੍ਹਾ ਸੰਗਰੂਰ ਵਿੱਚ ਆਤਿਸ਼ਬਾਜੀ, ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਚਲਾਉਣ ਉਤੇ ਪੂਰਨ ਪਾਬੰਦੀ ਲਗਾਈ

post-img

ਜ਼ਿਲ੍ਹਾ ਸੰਗਰੂਰ ਵਿੱਚ ਆਤਿਸ਼ਬਾਜੀ, ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਚਲਾਉਣ ਉਤੇ ਪੂਰਨ ਪਾਬੰਦੀ ਲਗਾਈ ਸੰਗਰੂਰ, 8 ਮਈ : ਸ਼੍ਰੀ ਟੀ. ਬੈਨਿਥ, ਆਈ.ਏ.ਐਸ.,ਜਿਲਾ ਮੈਜਿਸਟਰੇਟ, ਸੰਗਰੂਰ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਚਲਾਈ ਜਾਂਦੀ ਆਤਿਸ਼ਬਾਜੀ, ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਸ਼ਾਮਲ ਹਨ, ਦੇ ਚਲਾਉਣ ਉਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਤੀ 08 ਮਈ ਤੋਂ 04 ਜੂਨ, 2025 ਤੱਕ ਲਾਗੂ ਰਹਿਣਗੇ। ਸੀਨੀਅਰ ਪੁਲਿਸ ਕਪਤਾਨ ਸੰਗਰੂਰ ਵੱਲੋ ਇਸ ਹੁਕਮ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ। ਆਪਣੇ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ ਮੌਕ ਡ੍ਰਿਲਾਂ ਕੀਤੀਆਂ ਜਾ ਰਹੀਆਂ ਹਨ। ਆਮ ਤੋਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵਲੋਂ ਆਤਿਸਬਾਜੀ ਜਿਸ ਵਿੱਚ ਬੰਬ,ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹੁੰਦੇ ਹਨ, ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ।ਇਹਨਾਂ ਪਟਾਖਿਆਂ ਨਾਲ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਬਣਿਆ ਰਹਿੰਦਾ ਹੈ।

Related Post