post

Jasbeer Singh

(Chief Editor)

Punjab

ਮਦਨ ਸਿੰਘ ਕਪੂਰ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ

post-img

ਮਦਨ ਸਿੰਘ ਕਪੂਰ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਕਅਤੀਆਂ ਦੀ ਇੱਕਤਰਤਾ ਹੋਣ 'ਤੇ ਪੂਰਨ ਤੌਰ 'ਤੇ ਪਾਬੰਦੀ ਮਈ/ਜੂਨ-2025 ਅਨੁਪੂਰਕ ਪ੍ਰੀਖਿਆਵਾਂ ਦੇ ਸੰਚਾਲਨ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਸੰਗਰੂਰ, 29 ਮਈ : ਸ਼੍ਰੀ ਅਮਿਤ ਬੈਂਬੀ, ਪੀ.ਸੀ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੱਠਵੀਂ ਜਮਾਤ ਲਈ ਮਈ/ਜੂਨ-2025 ਅਨੁਪੂਰਕ ਪ੍ਰੀਖਿਆਵਾਂ ਦੇ ਸੰਚਾਲਨ ਲਈ ਪ੍ਰੀਖਿਆਵਾਂ ਮਿਤੀ 29/05/2025 ਤੋਂ 10/06/2025 ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਸਥਾਪਤ ਕੀਤੇ ਪ੍ਰੀਖਿਆ ਕੇਂਦਰ (ਮਦਨ ਸਿੰਘ ਕਪੂਰ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ) ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਕਅਤੀਆਂ ਦੀ ਇੱਕਤਰਤਾ ਹੋਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਡਿਊਟੀ 'ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆਰਥੀਆਂ 'ਤੇ ਲਾਗੂ ਨਹੀਂ ਹੋਵੇਗਾ । ਜਾਰੀ ਕੀਤੇ ਹੁਕਮਾਂ ਅਨੁਸਾਰ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ ਨਗਰ (ਮੋਹਾਲੀ) ਵੱਲੋਂ ਅਰਧ ਸਰਕਾਰੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਲਈ ਮਈ/ ਜੂਨ 2025 ਅਨੁਰੂਪਕ ਪ੍ਰੀਖਿਆਵਾਂ ਦੇ ਸੰਚਾਲਨ ਲਈ ਪ੍ਰੀਖਿਆਵਾਂ ਮਿਤੀ 29/05/2025 ਤੋਂ 10/06/2025 ਤਕ ਸਵੇਰੇ 11:00 ਵਜੇ ਤੋਂ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ । ਇਹਨਾਂ ਪ੍ਰੀਖਿਆਵਾਂ ਦੇ ਸਫਲ ਸੰਚਾਲਨ ਲਈ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਬੀ.ਐਨ.ਐਸ.ਐਸ. (ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ) 2023 ਲਗਾਉਣ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਵੀ ਸਹਿਯੋਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਕੇਂਦਰਾਂ 'ਤੇ ਲੋੜੀਂਦੀ ਸੁਰੱਖਿਆ ਮੁਹਈਆ ਕਰਵਾਈ ਜਾਵੇ, ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ ।

Related Post