post

Jasbeer Singh

(Chief Editor)

Punjab

ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਹਥਿਆਰਾਂ ਦੀ ਵਡਿਆਈ ਵਾਲੇ ਗੀਤਾਂ 'ਤੇ ਪੂਰਨ

post-img

ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਹਥਿਆਰਾਂ ਦੀ ਵਡਿਆਈ ਵਾਲੇ ਗੀਤਾਂ 'ਤੇ ਪੂਰਨ ਪਾਬੰਦੀ ਸੰਗਰੂਰ, 12 ਨਵੰਬਰ : ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਮਿਲੀਆਂ ਹਦਾਇਤਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਲੋਕ ਹਿੱਤ ਅਤੇ ਮੌਜੂਦਾ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਹੁਕਮ ਜਾਰੀ ਕੀਤੇ ਹਨ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸੰਗਰੂਰ ‘ਚ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਾਗੂ ਕੀਤੀ ਜਾਂਦੀ ਹੈ । ਇਹ ਪਾਬੰਦੀ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਵੀ ਲਾਗੂ ਹੋਵੇਗੀ । ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਪੂਰਨ ਪਾਬੰਦੀ ਲਾਗੂ ਕੀਤੀ ਜਾਂਦੀ ਹੈ । ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਹ ਹੁਕਮ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀਆਂ ਹਦਾਇਤਾਂ ਤਹਿਤ ਜਾਰੀ ਕੀਤੇ ਗਏ ਹਨ । ਇਨ੍ਹਾਂ ਹਦਾਇਤਾਂ ‘ਚ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ । ਇਹ ਹੁਕਮ 08 ਜਨਵਰੀ 2025 ਤੱਕ ਲਾਗੂ ਰਹਿਣਗੇ ।

Related Post