post

Jasbeer Singh

(Chief Editor)

Patiala News

ਪਤੰਗ ਉਡਾਉਣ ਲਈ ਸੰਥੈਟਿਕ ਜਾਂ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਖਰੀਦਣ, ਸਟੋਰ, ਆਯਾਤ, ਸਪਲਾਈ ਅਤੇ ਵਰਤੋਂ ਕਰਨ ‘ਤੇ ਮੁ

post-img

ਪਤੰਗ ਉਡਾਉਣ ਲਈ ਸੰਥੈਟਿਕ ਜਾਂ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਖਰੀਦਣ, ਸਟੋਰ, ਆਯਾਤ, ਸਪਲਾਈ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ, 30 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਗਰੂਰ ’ਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸੰਥੈਟਿਕ/ਪਲਾਸਟਿਕ/ਨਾਇਲੋਨ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਜ਼ਾਜ (ਕੱਚ ਦੇ ਪਾਊਡਰ/ਮੈਟਲ ਜਾਂ ਕੋਈ ਤਿੱਖੇ ਮਟੀਰੀਅਲ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ, ਸਪਲਾਈ, ਆਯਾਤ ਕਰਨ ਅਤੇ ਇਸ ਦੀ ਵਰਤੋਂ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ। ਹੁਕਮ ’ਚ ਕਿਹਾ ਗਿਆ ਹੈ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜ਼ਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਜਾਂ ਮਾਂਜਾ ਦਾ ਇਸਤੇਮਾਲ ਹੁੰਦਾ ਹੈ ਅਤੇ ਉਹ ਬਹੁਤ ਮਜ਼ਬੂਤ, ਨਾ -ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ ਤੋਂ ਇਲਾਵਾ ਉਡੱਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਦੀਆਂ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਸੰਥੈਟਿਕ/ਪਲਸਾਟਿਕ ਦੀ ਬਣੀ ਇਹ ਡੋਰ/ਚਾਇਨਾ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਹੁਕਮ ’ਚ ਅੱਗੇ ਦੱਸਿਆ ਕਿ ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿ ਲੋੜ ਮਹਿਸੂਸ ਕੀਤੀ ਗਈ ਹੈ। ਇਹ ਹੁਕਮ ਮਿਤੀ 27 ਅਕਤੂਬਰ 2024 ਤੱਕ ਲਾਗੂ ਰਹਿਣਗੇ।

Related Post