
ਪਤੰਗ ਉਡਾਉਣ ਲਈ ਸੰਥੈਟਿਕ ਜਾਂ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਖਰੀਦਣ, ਸਟੋਰ, ਆਯਾਤ, ਸਪਲਾਈ ਅਤੇ ਵਰਤੋਂ ਕਰਨ ‘ਤੇ ਮੁ
- by Jasbeer Singh
- January 3, 2025

ਪਤੰਗ ਉਡਾਉਣ ਲਈ ਸੰਥੈਟਿਕ ਜਾਂ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਖਰੀਦਣ, ਸਟੋਰ, ਆਯਾਤ, ਸਪਲਾਈ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ, 3 ਜਨਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਗਰੂਰ ’ਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸੰਥੈਟਿਕ/ਪਲਾਸਟਿਕ/ਨਾਇਲੋਨ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਜ਼ਾਜ (ਕੱਚ ਦੇ ਪਾਊਡਰ/ਮੈਟਲ ਜਾਂ ਕੋਈ ਤਿੱਖੇ ਮਟੀਰੀਅਲ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ, ਸਪਲਾਈ, ਆਯਾਤ ਕਰਨ ਅਤੇ ਇਸ ਦੀ ਵਰਤੋਂ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ । ਹੁਕਮ ’ਚ ਕਿਹਾ ਗਿਆ ਹੈ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜ਼ਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਜਾਂ ਮਾਂਜਾ ਦਾ ਇਸਤੇਮਾਲ ਹੁੰਦਾ ਹੈ ਅਤੇ ਉਹ ਬਹੁਤ ਮਜ਼ਬੂਤ, ਨਾ -ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ । ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ । ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ ਤੋਂ ਇਲਾਵਾ ਉਡੱਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਦੀਆਂ ਕਾਫੀ ਘਟਨਾਵਾਂ ਵਾਪਰਦੀਆਂ ਹਨ । ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ । ਇਸ ਤਰ੍ਹਾਂ ਸੰਥੈਟਿਕ/ਪਲਸਾਟਿਕ ਦੀ ਬਣੀ ਇਹ ਡੋਰ/ਚਾਇਨਾ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ । ਹੁਕਮ ’ਚ ਅੱਗੇ ਦੱਸਿਆ ਕਿ ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿ ਲੋੜ ਮਹਿਸੂਸ ਕੀਤੀ ਗਈ ਹੈ । ਇਹ ਹੁਕਮ ਮਿਤੀ 24 ਫਰਵਰੀ 2025 ਤੱਕ ਲਾਗੂ ਰਹਿਣਗੇ।
Related Post
Popular News
Hot Categories
Subscribe To Our Newsletter
No spam, notifications only about new products, updates.