
ਝੋਨੇ ਦੀ ਰਹਿੰਦ ਖੂੰਹਦ, ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
- by Jasbeer Singh
- October 9, 2024

ਝੋਨੇ ਦੀ ਰਹਿੰਦ ਖੂੰਹਦ, ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਸੰਗਰੂਰ, 9 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖੂੰਹਦ, ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹਿਣਗੇ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ’ਤੇ ਕਈ ਕਿਸਾਨ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ ਖੂੰਹਦ, ਪਰਾਲੀ, ਨਾੜ ਆਦਿ ਨੂੰ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ ਜਿਸ ਨਾਲ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂਹਦ ਨੂੰ ਅੱਗ ਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਹੁੰਦਾ ਹੈ। ਸੜਕ ਦੁਆਲੇ ਰਹਿੰਦ ਖੂਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਣ ਦੇ ਨਾਲ ਨਾਲ ਹਾਦਸਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਔਖਾ ਹੋ ਸਕਦਾ ਹੈ। ਇਸ ਨੂੰ ਰੋਕਣਾ ਲੋਕ ਹਿੱਤ ਵਿੱਚ ਬਹੁਤ ਜਰੂਰੀ ਹੈ ਅਤੇ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਜਰੂਰਤ ਜਾਪਦੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.