ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ ਕੰਪਿਊਟਰ ਅਧਿਆਪਕਾਂ ਦਾ ਹੱਲਾ ਬੋਲ, 3 ਨੂੰ ਧੂਰੀ ਵਿਖੇ ਹੋਵੇਗਾ ਵਿਸ਼ਾਲ ਰੋਸ ਮਾਰਚ
- by Jasbeer Singh
- October 1, 2024
ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ ਕੰਪਿਊਟਰ ਅਧਿਆਪਕਾਂ ਦਾ ਹੱਲਾ ਬੋਲ, 3 ਨੂੰ ਧੂਰੀ ਵਿਖੇ ਹੋਵੇਗਾ ਵਿਸ਼ਾਲ ਰੋਸ ਮਾਰਚ - ਫੁਕ ਪਟਾਕਾ ਸਾਬਿਤ ਹੋਇਆ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ‘ਦੀਵਾਲੀ’ ਵਾਲਾ ਵਾਅਦਾ ਪਟਿਆਲਾ : ਪੰਜਾਬ ਸਰਕਾਰ ਦੁਆਰਾ ਲਗਾਤਾਰ ਵਾਅਦਾ ਖਿਲਾਫੀ ਅਤੇ ਅਣਦੇਖੀ ਤੋਂ ਨਾਰਾਜ਼ ਕੰਪਿਊਟਰ ਅਧਿਆਪਕਾਂ ਨੇ ਹੁਣ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਅਧਿਆਪਕ 3 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਖੇਤਰ ਧੂਰੀ ਵਿੱਚ ਵਿਸ਼ਾਲ ਰੋਸ ਮਾਰਚ ਕੱਢਣਗੇ। ਇਸ ਮਾਰਚ ਦੇ ਰਾਹੀਂ ਉਹ ਜਨਤਾ ਨੂੰ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੁਆਰਾ ਕੀਤੇ ਗਏ ਵਾਅਦਿਆਂ ਦੀ ਹਕੀਕਤ ਤੋਂ ਜਾਣੂ ਕਰਵਾਉਣਗੇ। ਕੰਪਿਊਟਰ ਅਧਿਆਪਕ ਆਗੂ ਪਰਮਵੀਰ ਸਿੰਘ, ਪ੍ਰਦੀਪ ਮਲੂਕਾ, ਰਜਵੰਤ ਕੌਰ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਅਤੇ ਜਸਪਾਲ ਸਿੰਘ ਨੇ ਦੱਸਿਆ ਕਿ 'ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ' ਦੇ ਬੈਨਰ ਹੇਠ ਸੂਬੇ ਭਰ ਤੋਂ ਅਧਿਆਪਕ ਇਕੱਠੇ ਹੋ ਕੇ ਧੂਰੀ ਵਿੱਚ ਆਪਣਾ ਵਿਰੋਧ ਦਰਜ ਕਰਨਗੇ। ਇਹ ਮਾਰਚ ਮੁੱਖ ਮੰਤਰੀ ਦੇ ਖੇਤਰ ਦੇ ਲਗਭਗ 3 ਦਰਜਨ ਪਿੰਡਾਂ ਵਿੱਚੋਂ ਹੁੰਦਾ ਹੋਇਆ ਸੰਗਰੂਰ ਵਿੱਚ ਚੱਲ ਰਹੀ ਭੁੱਖ ਹੜਤਾਲ ਦੇ ਸਥਾਨ 'ਤੇ ਸਮਾਪਤ ਹੋਵੇਗਾ। ਕੰਪਿ0ਊਟਰ ਅਧਿਆਪਕਾਂ ਦਾ ਕਹਿਣਾ ਹੈ ਕਿ ਪਿਛਲੇ ਇੱਕ ਮਹੀਨੇ ਤੋਂ ਸੰਗਰੂਰ ਦੇ ਡੀ.ਸੀ. ਦਫਤਰ ਦੇ ਬਾਹਰ ਸ਼ਾਂਤੀਪੂਰਵਕ ਭੁੱਖ ਹੜਤਾਲ ਚੱਲ ਰਹੀ ਹੈ, ਪਰ ਹੁਣ ਤੱਕ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਸੁਣਿਆ ਕੀਤਾ ਹੈ। ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਨੇ ਕਈ ਵਾਰ ਮੀਟਿੰਗ ਦਾ ਸਮਾਂ ਦਿੱਤਾ, ਪਰ ਐਨ ਮੌਕੇ 'ਤੇ ਉਸ ਨੂੰ ਰੱਦ ਕਰ ਦਿੱਤਾ। ਇਸ ਨਾਲ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਅਧਿਆਪਕਾਂ ਨੇ ਯਾਦ ਦਿਵਾਇਆ ਕਿ ਜਦੋਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੇ ਹੋਏ ਤਤਕਾਲੀ ਸਰਕਾਰ ਦੀ ਆਲੋਚਨਾ ਕਰ ਰਹੇ ਸਨ, ਉਦੋਂ ਉਨ੍ਹਾਂ ਨੇ ਕਈ ਵੱਡੇ ਵਾਅਦੇ ਕੀਤੇ ਸਨ। ਪਰ ਅੱਜ ਉਹੀ ਆਗੂ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨਾਲ ਗੱਲ ਕਰਨ ਲਈ ਵੀ ਤਿਆਰ ਨਹੀਂ ਹਨ। 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਸੀ ਕਿ ਉਸ ਸਾਲ ਦੀ ਦੀਵਾਲੀ ਤੱਕ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ, ਪਰ ਇਹ ਵਾਅਦਾ ਵੀ 'ਫੂਕ ਪਟਾਕਾ' ਹੀ ਸਾਬਤ ਹੋਇਆ। ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਰੈਗੂਲਰ ਹੋਣ ਦੇ ਬਾਵਜੂਦ ਵੀ ਉਹ ਪਿਛਲੇ 19 ਸਾਲਾਂ ਤੋਂ ਲਗਾਤਾਰ ਆਪਣੇ ਹੱਕਾਂ ਦੇ ਸੜਕਾਂ ਤੇ ਉਤਰ ਕੇ ਸੰਘਰਸ਼ ਕਰ ਰਹੇ ਹਨ ਪਰ ਨਾਂ ਉਨ੍ਹਾਂ ਦੀ ਪਹਿਲਾਂ ਕਿਸੇ ਸਰਕਾਰ ਨੇ ਸੁਣੀ ਅਤੇ ਨਾ ਹੀ ਹੁਣ ਮੌਜੂਦਾ ਸਰਕਾਰ ਨੇ ਉਨ੍ਹਾਂ ਦੀ ਬਾਂਹ ਫੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਲ 2011 ਵਿੱਚ ਤਤਕਾਲੀਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦੇ ਹੋਏ। ਉਨਾਂ ਨੂੰ ਪੰਜਾਬ ਸਿਵਲ ਸਰਵਿਸਿਸ ਦੇ ਅਧੀਨ ਸਾਰੇ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਲੇਕਿਨ ਜਿਉਂ ਜਿਉਂ ਸਮਾਂ ਬੀਤਦਾ ਜਾ ਰਿਹਾ ਹੈ ਸੂਬਾ ਸਰਕਾਰ ਵੱਲੋਂ ਉਨਾਂ ਨੂੰ ਦਿੱਤੇ ਹੱਕ ਵੀ ਖੋਹੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਬਾਕੀ ਕਰਮਚਾਰੀਆਂ ਵਾਂਗੂੰ ਉਨਾਂ ਨੂੰ ਹਾਲੇ ਤੱਕ ਛੇਵੇਂ ਪੇ ਕਮਿਸ਼ਨ ਦਾ ਲਾਭ ਨਹੀਂ ਦਿੱਤਾ ਗਿਆ ਜਦੋਂ ਕਿ ਉਨਾਂ ਨੂੰ ਪਹਿਲਾਂ 5ਵੇਂ ਪੇ ਕਮਿਸ਼ਨ ਦੇ ਅਨੁਸਾਰ ਤਨਖਾਹ ਮਿਲ ਰਹੀ ਹੈ। ਕਿਸੇ ਵੀ ਕੰਪਿਊਟਰ ਅਧਿਆਪਕ ਨੂੰ ਅੱਜ ਤੱਕ ਮੈਡੀਕਲ ਰਿੰਬਰਸਮੈਂਟ ਦਾ ਲਾਭ ਨਹੀਂ ਦਿੱਤਾ ਗਿਆ ਹੈ। ਸੂਬੇ ਭਰ ਦੇ ਲਗਭਗ 100 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਪਰ ਬਾਕੀ ਕਰਮਚਾਰੀਆਂ ਵਾਂਗੂੰ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਬਾ ਸਰਕਾਰ ਵੱਲੋਂ ਕਿਸੇ ਵੀ ਕਿਸਮ ਦਾ ਵਿੱਤੀ ਲਾਭ ਜਾਂ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ ਜੋ ਕਿ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਉਨਾਂ ਦੀ ਸਿਰਫ ਇੱਕੋ ਇੱਕ ਮੰਗ ਹੈ ਕਿ ਛੇਵੇਂ ਪੇ ਕਮਿਸ਼ਨ ਸਮੇਤ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਿਨਾਂ ਸ਼ਰਤ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ।
Related Post
Popular News
Hot Categories
Subscribe To Our Newsletter
No spam, notifications only about new products, updates.